ਪੰਜਾਬ ''ਚ ਅੱਧੀ ਰਾਤੀਂ ਹੋ ਗਈ ਵੱਡੀ ਵਾਰਦਾਤ, ਸ਼ਰੇਆਮ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ''ਤਾ ਨੌਜਵਾਨ
Tuesday, Nov 19, 2024 - 05:57 AM (IST)
ਬਠਿੰਡਾ (ਵਿਜੈ ਵਰਮਾ) : ਪੰਜਾਬ 'ਚ ਅੱਧੀ ਰਾਤੀਂ ਇਕ ਹੋਰ ਵੱਡੀ ਵਾਰਦਾਤ ਹੋਣ ਦੀ ਜਾਣਕਾਰੀ ਮਿਲੀ ਹੈ, ਜਿੱਥੋਂ ਦੇ ਬਠਿੰਡਾ ਸ਼ਹਿਰ ਦੇ ਮੇਹਣਾ ਚੌਂਕ 'ਚ ਇਕ ਬਿਜਲੀ ਦਾ ਕੰਮ ਕਰਨ ਵਾਲੇ 29 ਸਾਲਾ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮ੍ਰਿਤਕ ਦੀ ਪਛਾਣ 29 ਸਾਲਾ ਬਿਜਲੀ ਮਕੈਨਿਕ ਨਿਰਮਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਕੰਮ ਕਰਨ ਤੋਂ ਬਾਅਦ ਸ਼ਾਮ 7 ਵਜੇ ਦੇ ਕਰੀਬ ਆਪਣੀ ਸਕੂਟਰੀ 'ਤੇ ਘਰ ਜਾ ਰਿਹਾ ਸੀ। ਵਾਰਦਾਤ ਸਮੇਂ ਉਸ ਦੇ ਨਾਲ ਉਸ ਦਾ ਦੋਸਤ ਵੀ ਮੌਜੂਦ ਸੀ। ਜਦੋਂ ਉਹ ਕੰਮ ਤੋਂ ਵਾਪਸ ਆ ਰਹੇ ਸੀ ਤਾਂ 2 ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨ ਉਸ ਦਾ ਮੋਟਰਸਾਈਕਲ 'ਤੇ ਪਿੱਛਾ ਕਰ ਰਹੇ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਮੋਰੀਆ ਪੁਲ 3 ਮਹੀਨੇ ਲਈ ਹੋਇਆ ਬੰਦ
ਇਸ ਦੌਰਾਨ ਜਦੋਂ ਉਹ ਭਾਰਤ ਗਲਾਸ ਨੇੜੇ ਪੁੱਜੇ ਤਾਂ ਉਨ੍ਹਾਂ ਨੌਜਵਾਨਾਂ ਨੇ ਲੱਤ ਮਾਰ ਕੇ ਉਨ੍ਹਾਂ ਨੂੰ ਸੁੱਟ ਦਿੱਤਾ ਤੇ ਤੁਰੰਤ ਗੋਲ਼ੀਆਂ ਵਰ੍ਹਾ ਕੇ ਨਿਰਮਲ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੌਰਾਨ ਉਸ ਦੇ ਮੱਥੇ 'ਤੇ ਇਕ ਗੋਲ਼ੀ ਲੱਗੀ, ਜਦਕਿ ਉਸ ਦੀ ਛਾਤੀ 'ਚ ਗੋਲ਼ੀਆਂ 3 ਗੋਲ਼ੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਵੀ ਜ਼ਖ਼ਮੀ ਹੋ ਗਿਆ। ਵਾਰਦਾਤ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਜ਼ਿਕਰਯੋਗ ਹੈ ਕਿ ਜਿਸ ਇਲਾਕੇ 'ਚ ਵਾਰਦਾਤ ਹੋਈ ਹੈ, ਉਹ ਬੜੀ ਹੀ ਚਹਿਲ-ਪਹਿਲ ਵਾਲਾ ਇਲਾਕਾ ਹੈ ਤੇ ਇੱਥੇ ਦੇਰ ਰਾਤ ਤੱਕ ਲੋਕਾਂ ਦਾ ਆਉਣ-ਜਾਣ ਲੱਗਾ ਰਹਿੰਦਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ- ਸੁਖਬੀਰ ਬਾਦਲ ਦਾ ਅਸਤੀਫ਼ਾ ਹੋਇਆ ਨਾ-ਮਨਜ਼ੂਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e