ਹਾਈਕੋਰਟ ਦੀ ਨਿਵੇਕਲੀ ਪਹਿਲ, ਹੁਣ ਬਜ਼ੁਰਗਾਂ ਦੀਆਂ ਪਟੀਸ਼ਨਾਂ ਨੂੰ ਪਹਿਲ ਦੇ ਆਧਾਰ ''ਤੇ ਨਿਪਟਾਇਆ ਜਾਵੇਗਾ
Wednesday, Aug 21, 2024 - 05:18 AM (IST)
ਚੰਡੀਗੜ੍ਹ (ਗੰਭੀਰ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਜ਼ੁਰਗਾਂ ਲਈ ਇਕ ਬਹੁਤ ਅਹਿਮ ਫ਼ੈਸਲਾ ਲਿਆ ਹੈ। ਹੁਣ ਲੰਮੇ ਸਮੇਂ ਤੋਂ ਲਟਕੀਆਂ ਪਈਆਂ ਬਜ਼ੁਰਗ ਨਾਗਰਿਕਾਂ ਦੀਆਂ ਪਟੀਸ਼ਨਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਾਈ ਕੋਰਟ ’ਚ ਕਰੀਬ 4 ਲੱਖ 30 ਹਜ਼ਾਰ ਮਾਮਲੇ ਲਟਕੇ ਹੋਏ ਹਨ।
ਇਹ ਵੀ ਪੜ੍ਹੋ- ਭੈਣਾਂ ਨੇ ਜੇਲ੍ਹ 'ਚ ਬੰਦ ਭਰਾਵਾਂ ਦੇ ਗੁੱਟ 'ਤੇ ਬੰਨ੍ਹੀ ਰੱਖੜੀ, ਇਕ-ਦੂਜੇ ਨੂੰ ਗਲ਼ੇ ਲਗਾ ਕੇ ਦੁੱਖ-ਸੁੱਖ ਕੀਤੇ ਸਾਂਝੇ
ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਬਜ਼ੁਰਗਾਂ ਦੀਆਂ ਪਟੀਸ਼ਨਾਂ ਦਾ ਜਲਦੀ ਨਿਪਟਾਰਾ ਕਰਨ ਲਈ ਕਿਹਾ ਹੈ। ਅਜਿਹੇ ਮਾਮਲੇ ਜਿਨ੍ਹਾਂ ’ਚ ਪਟੀਸ਼ਨਰ ਜਾਂ ਅਪੀਲਕਰਤਾ ਦੀ ਉਮਰ 91 ਸਾਲ ਤੋਂ ਵੱਧ ਹੈ, ਉਨ੍ਹਾਂ ਦੇ ਮਾਮਲਿਆਂ ਦੀ ਛਾਂਟੀ ਕਰ ਕੇ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e