ਪੰਜਾਬ ''ਚ 950,00,00,000 ਰੁਪਏ Invest ਕਰੇਗੀ ਵੱਡੀ ਕੰਪਨੀ! ਹਜ਼ਾਰਾਂ ਲੋਕਾਂ ਨੂੰ ਮਿਲੇਗਾ ਰੋਜ਼ਗਾਰ
Friday, Sep 19, 2025 - 12:46 PM (IST)

ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਫੋਰਟਿਸ ਹੈਲਥਕੇਅਰ ਵੱਲੋਂ ਪੰਜਾਬ ਵਿਚ 950 ਕਰੋੜ ਰੁਪਏ ਦੇ ਹੋਰ ਨਿਵੇਸ਼ ਦੇ ਨਾਲ ਮੋਹਾਲੀ ਹਸਪਤਾਲ ਦਾ ਵਿਸਥਾਰ ਕੀਤਾ ਜਾਵੇਗਾ। ਇਸ ਦਾ ਐਲਾਨ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਰਗਦਰਸ਼ਨ ਵਿਚ 'ਇਨਵੈਸਟ ਪੰਜਾਬ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਸੂਬੇ ਵਿਚ ਲਗਾਤਾਰ ਨਿਵੇਸ਼ ਆ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ੁਸ਼ਖ਼ਬਰੀ
ਸੰਜੀਵ ਅਰੋੜਾ ਨੇ ਦੱਸਿਆ ਕਿ ਫੋਰਟਿਸ ਹਸਪਤਾਲ ਦਾ ਕੋਈ ਪੁਰਾਣਾ ਜ਼ਮੀਨੀ ਮਸਲਾ ਸੀ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਹੱਲ ਕਰ ਦਿੱਤਾ ਗਿਆ ਹੈ ਤੇ ਹੁਣ ਫੋਰਟਿਸ ਵੱਲੋਂ 950 ਕਰੋੜ ਰੁਪਏ ਨਾਲ ਮੋਹਾਲੀ ਹਸਪਤਾਲ ਦੇ ਨਾਲ ਵਿਸਥਾਰ ਕੀਤਾ ਜਾਵੇਗਾ। ਇਸ ਨਾਲ ਹੁਣ ਇਹ ਹਸਪਤਾਲ ਸਾਢੇ 13 ਏਕੜ ਵਿਚ ਹੋ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨਾਲ 5 ਹਜ਼ਾਰ ਦੇ ਕਰੀਬ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਜਿਸ ਤਹਿਤ 2500 ਲੋਕਾਂ ਨੂੰ ਸਿੱਧਾ ਰੋਜ਼ਗਾਰ ਮਿਲੇਗਾ ਤੇ 2200 ਲੋਕਾਂ ਨੂੰ ਅਸਿੱਧੇ ਤੌਰ 'ਤੇ ਰੋਜ਼ਗਾਰ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮਲਟੀਸਪੈਸ਼ਲਿਟੀ ਹਸਪਤਾਲ ਬਣਨ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ, ਕਈ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ List
ਇਸ ਮੌਕੇ ਫੋਰਟਿਸ ਹੈਲਥਕੇਅਰ ਤੇ ਕਾਰਪੋਰੇਟ ਮਾਮਲਿਆਂ ਦੇ ਮੁਖੀ ਮਨੂ ਕਪਿਲਾ ਨੇ ਕਿਹਾ ਕਿ 2001 ਵਿਚ ਫੋਰਟਿਸ ਦਾ ਪਹਿਲਾ ਹਸਪਤਾਲ ਮੋਹਾਲੀ ਵਿਚ ਖੁਲ੍ਹਿਆ ਸੀ। ਹੁਣ ਜਦੋਂ ਫੋਰਟਿਸ ਵਿਸਥਾਰ ਕਰਨ ਦੀ ਯੋਜਨਾ ਬਣਾ ਰਿਹਾ ਹੈ ਤਾਂ ਅਸੀਂ ਆਪਣੇ ਸੂਬੇ ਪੰਜਾਬ ਤੋਂ ਹੀ ਇਸ ਦੀ ਸ਼ੁਰੂਆਤ ਕਰਨੀ ਚਾਹੁੰਦੇ ਹਾਂ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਬੜੀ ਤੇਜ਼ੀ ਦੇ ਨਾਲ ਉਨ੍ਹਾਂ ਦੇ ਪੁਰਾਣੇ ਮਸਲੇ ਹੱਲ ਕੀਤੇ ਤੇ ਸਾਰੀਆਂ ਮਨਜ਼ੂਰੀਆਂ ਉਨ੍ਹਾਂ ਨੂੰ ਮਿਲੀਆਂ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿਚ ਫੋਰਟਿਸ ਵੱਲੋਂ ਜਲੰਧਰ ਵਿਚ ਵੀ ਇਕ ਹਸਪਤਾਲ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਅੰਮ੍ਰਿਤਸਰ ਵਿਚ ਹੋਰ ਨਿਵੇਸ਼ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8