ਜਲੰਧਰ 'ਚ ਭਾਜਪਾ ਨੂੰ ਲੱਗੇਗਾ ਝਟਕਾ, 'ਆਪ' 'ਚ ਜਾਵੇਗਾ ਇਹ ਵੱਡਾ ਆਗੂ
Friday, Apr 14, 2023 - 01:22 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਲੋਕ ਸਭਾ ਸੀਟ 'ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੂ ਦਾ ਸਿਲਸਿਲਾ ਵੀ ਜਾਰੀ ਹੈ। ਇਸੇ ਤਹਿਤ ਹੁਣ ਨਵੀਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਲੰਧਰ ਵਿਚ ਭਾਜਪਾ ਨੂੰ ਵੱਡਾ ਝਟਕਾ ਲੱਗੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਤੋਂ ਭਾਜਪਾ ਦਾ ਵੱਡਾ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ। ਉਕਤ ਆਗੂ ਜਲਦੀ ਹੀ ਆਮ ਆਦਮੀ ਪਾਰਟੀ ਦਾ ਝਾੜੂ ਫੜ ਸਕਦੇ ਹਨ।
ਇਥੇ ਇਹ ਦੱਸਣਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਦੇ ਬਾਅਦ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਸੁਰਿੰਦਰ ਸਿੰਘ ਚੌਧਰੀ ਵੀ ਕਾਂਗਰਸ ਦਾ ਪੱਲਾ ਛੱਡ ਕੇ 'ਆਪ' ਵਿਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ : ਭਾਜਪਾ ਜਿੱਤੇਗੀ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ, ਮੁਕਾਬਲੇ ’ਚ ਕੋਈ ਨਹੀਂ: ਕੇਵਲ ਸਿੰਘ ਢਿੱਲੋਂ
ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ’ਚ ਸ਼ਾਮਲ ਹੋ ਗਏ ਹਨ। ਅਟਵਾਲ ਨੇ 9 ਅਪ੍ਰੈਲ ਨੂੰ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ’ਚੋਂ ਅਸਤੀਫ਼ਾ ਦਿੱਤਾ ਸੀ ਅਤੇ ਉਸੇ ਦਿਨ ਹੀ ਅਟਵਾਲ ਨੂੰ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਲੀ ਵਿਚ ਭਾਜਪਾ ’ਚ ਸ਼ਾਮਲ ਕਰਵਾਇਆ। ਇੰਦਰ ਇਕਬਾਲ ਸਿੰਘ ਅਟਵਾਲ ਹਲਕਾ ਕੂਮਕਲਾਂ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤ ਚੁੱਕੇ ਹਨ। ਭਾਜਪਾ ਵੱਲੋਂ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ’ਚ ਉਮੀਦਵਾਰ ਵੀ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ : ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।