ਅੱਜ ਦੀ ਮੀਟਿੰਗ ਨੂੰ ਨਿਰਣਾਇਕ ਮੰਨ ਕੇ ਚੱਲ ਰਹੇ ਨੇ ਸ਼ੰਭੂ ਮੋਰਚੇ ਦੇ ਸਿਪਾਹੀ, 'ਚੰਗੀ ਖ਼ਬਰ' ਦੀ ਆਸ

Sunday, Feb 18, 2024 - 05:59 AM (IST)

ਅੱਜ ਦੀ ਮੀਟਿੰਗ ਨੂੰ ਨਿਰਣਾਇਕ ਮੰਨ ਕੇ ਚੱਲ ਰਹੇ ਨੇ ਸ਼ੰਭੂ ਮੋਰਚੇ ਦੇ ਸਿਪਾਹੀ, 'ਚੰਗੀ ਖ਼ਬਰ' ਦੀ ਆਸ

ਚੰਡੀਗੜ੍ਹ (ਰਮਨਜੀਤ): ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਅੱਜ ਸ਼ਾਮ ਨੂੰ ਚੌਥੇ ਗੇੜ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਵੱਡੀ ਗਿਣਤੀ ’ਚ ਪੰਜਾਬ-ਹਰਿਆਣਾ ਦੀਆਂ ਹੱਦਾਂ ’ਤੇ ਪਹੁੰਚ ਚੁੱਕੇ ਹਜ਼ਾਰਾਂ ਕਿਸਾਨ ਦਿੱਲੀ ਜਾਣ ਦੀ ਉਡੀਕ ’ਚ ਹਨ ਅਤੇ ਕਿਸਾਨ ਜਥੇਬੰਦੀਆਂ ਦੇ ਵਰਕਰ ਇਹ ਮੰਨ ਰਹੇ ਹਨ ਕਿ ਐਤਵਾਰ ਨੂੰ ਹੋਣ ਵਾਲੀ ਮੀਟਿੰਗ ਗੱਲਬਾਤ ਦੇ ਦੌਰ ਦੀ ਆਖ਼ਰੀ ਮੀਟਿੰਗ ਹੋਵੇਗੀ ਅਤੇ ਇਸੇ ਤੋਂ ਤੈਅ ਹੋ ਜਾਵੇਗਾ ਕਿ ਕਿਸਾਨ ਦਿੱਲੀ ਵੱਲ ਅੱਗੇ ਵਧਣਗੇ ਜਾਂ ਫਿਰ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ਤੋਂ ਹੀ ਆਪਣੇ ਘਰਾਂ ਨੂੰ ਪਰਤਣਗੇ।

ਇਹ ਖ਼ਬਰ ਵੀ ਪੜ੍ਹੋ - ਅੱਥਰੂ ਗੈਸ ਤੋਂ ਬਾਅਦ ਹੁਣ ਕਿਸਾਨਾਂ ਲਈ ਨਵਾਂ 'ਹਥਿਆਰ' ਲਿਆਈ ਪੁਲਸ! ਬਾਰਡਰ 'ਤੇ ਪਹੁੰਚਿਆ ਸਾਊਂਡ ਕੈਨਨ

ਐਤਵਾਰ ਦੀ ਮੀਟਿੰਗ ਇਸ ਲਈ ਅਹਿਮ ਦੱਸੀ ਜਾ ਰਹੀ ਹੈ ਕਿਉਂਕਿ ਕਿਸਾਨ ਆਗੂਆਂ ਵੱਲੋਂ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਜਦੋਂ ਆਪਣੀ ਕੋਰ ਕਮੇਟੀ ’ਚ ਚਰਚਾ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਸੀ ਕਿ ਕਿਤੇ ਕੇਂਦਰ ਸਰਕਾਰ ਲਗਾਤਾਰ ਮੀਟਿੰਗਾਂ ਕਰ ਕੇ ਸਮਾਂ ਲੰਘਾਉਣ ਦੀ ਕੋਸ਼ਿਸ਼ ਕਰਨ ਦੀ ਰਣਨੀਤੀ ਤਹਿਤ ਕੰਮ ਤਾਂ ਨਹੀਂ ਕਰ ਰਹੀ ਕਿਉਂਕਿ ਹਰ ਕੋਈ ਜਾਣਦਾ ਹੈ ਕਿ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਦੇਸ਼ ’ਚ ਆਮ ਚੋਣਾਂ ਦਾ ਐਲਾਨ ਹੋਣ ਦੀ ਪੂਰੀ ਸੰਭਾਵਨਾ ਹੈ ਅਤੇ ਉਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਕੋਲ ਵੀ ਅੰਦੋਲਨ ਮੁਲਤਵੀ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ ਕਿਉਂਕਿ ਚੋਣ ਜ਼ਾਬਤੇ ਤਹਿਤ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਜਾ ਸਕਦਾ ਜਿਸ ਨਾਲ ਚੋਣਾਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਇਸ ਤੋਂ ਬਾਅਦ ਹੀ ਕਿਸਾਨ ਆਗੂਆਂ ਖ਼ਾਸ ਕਰਕੇ ਨੌਜਵਾਨਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਐਤਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਜੋ ਵੀ ਨਤੀਜਾ ਨਿਕਲਦਾ ਹੈ, ਉਸ ਤੋਂ ਬਾਅਦ ਗੱਲਬਾਤ ਦੀ ਰਣਨੀਤੀ ’ਚ ਉਲਝਣ ਦੀ ਬਜਾਏ ਅੱਗੇ ਵਧਣ ਦਾ ਫ਼ੈਸਲਾ ਲਿਆ ਜਾਵੇ। ਉਦੋਂ ਤੱਕ ਲਈ ਉਤਸ਼ਾਹੀ ਨੌਜਵਾਨ ਕਿਸਾਨਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਬੇਲੋੜੀ ਬਰਬਾਦ ਨਾ ਹੋਵੇ।

ਇਹ ਖ਼ਬਰ ਵੀ ਪੜ੍ਹੋ - ਖਨੌਰੀ ਬਾਰਡਰ 'ਤੇ ਪਹੁੰਚੇ ਹਰਿਆਣਾ ਦੇ DGP, ਕਾਨੂੰਨ ਵਿਵਸਥਾ 'ਚ ਅੜਿੱਕਾ ਪਾਉਣ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਮੰਗਾਂ ਨਾ ਮੰਨੇ ਜਾਣ ’ਤੇ ਦਿੱਲੀ ਵੱਲ ਕੂਚ ਕਰਨ ਦਾ ਹੈ ਬਦਲ

ਦੂਜੇ ਪਾਸੇ ਸ਼ਨੀਵਾਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਦਾ ਪ੍ਰੋਗਰਾਮ ਰੱਦ ਨਹੀਂ ਕੀਤਾ ਗਿਆ ਹੈ ਸਗੋਂ ਫ਼ਿਲਹਾਲ ਇਸ ਲਈ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਜਿਨ੍ਹਾਂ ਮੰਗਾਂ ਨੂੰ ਲੈ ਕੇ ਉਹ ਦਿੱਲੀ ਵੱਲ ਵਧ ਰਹੇ ਹਨ, ਉਨ੍ਹਾਂ ’ਤੇ ਹੀ ਚਰਚਾ ਕਰਨ ਲਈ ਕੇਂਦਰੀ ਮੰਤਰੀ ਮੀਟਿੰਗ ’ਚ ਆਏ ਸਨ। ਉਨ੍ਹਾਂ ਕਿਹਾ ਕਿ ਸਮੂਹ ਕਿਸਾਨਾਂ ਨੂੰ ਪੂਰੀ ਉਮੀਦ ਹੈ ਕਿ ਐਤਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਸਰਕਾਰ ਵੱਲੋਂ ਕੋਈ ਨਾ ਕੋਈ ਚੰਗੀ ਖ਼ਬਰ ਜ਼ਰੂਰ ਮਿਲੇਗੀ। ਉਨ੍ਹਾਂ ਸੰਕੇਤ ਦਿੱਤਾ ਕਿ ਜੇ ਖ਼ੁਸ਼ਖ਼ਬਰੀ ਮਿਲਦੀ ਹੈ ਅਤੇ ਕਿਸਾਨ ਭਰਾਵਾਂ ਦੀ ਇਜਾਜ਼ਤ ਮਿਲੀ ਤਾਂ ਪੰਜਾਬ-ਹਰਿਆਣਾ ਦੀ ਹੱਦ ਤੋਂ ਹੀ ਆਪਣੇ ਘਰਾਂ ਨੂੰ ਪਰਤ ਜਾਣਗੇ ਪਰ ਜੇ ਮੰਗਾਂ ’ਤੇ ਗੱਲਬਾਤ ਅੱਗੇ ਨਾ ਵਧੀ ਤਾਂ ਦਿੱਲੀ ਵੱਲ ਕੂਚ ਕਰਨ ਦਾ ਬਦਲ ਹੈ।

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ: ਹਰਿਆਣਾ ਸਰਕਾਰ ਨੇ 2 ਦਿਨ ਹੋਰ ਵਧਾਈ 7 ਜ਼ਿਲ੍ਹਿਆਂ ਵਿਚ ਇੰਟਰਨੈੱਟ 'ਤੇ ਪਾਬੰਦੀ

ਸਰਕਾਰ ਐੱਮ.ਐੱਸ. ਪੀ. ਲਈ ਲੱਭ ਰਹੀ ਹੈ ਰਸਤਾ

ਦੂਜੇ ਪਾਸੇ ਸੂਤਰ ਦੱਸ ਰਹੇ ਹਨ ਕਿ ਕੇਂਦਰ ਸਰਕਾਰ ਐਤਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਕਿਸਾਨ ਜਥੇਬੰਦੀਆਂ ਦੀ ਘੱਟੋ-ਘੱਟ ਸਮਰਥਨ ਮੁੱਲ ਨਾਲ ਜੁੜੀ ਵੱਡੀ ਮੰਗ ਨੂੰ ਲੈ ਕੇ ਵੀ ਕੋਈ ਰਸਤਾ ਲੱਭ ਰਹੀ ਹੈ ਅਤੇ ਸੰਭਾਵਨਾ ਹੈ ਕਿ ਕਿਸਾਨ ਜਥੇਬੰਦੀਆਂ ਦੀ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਬਣਾਉਣ ਲਈ ਕਮੇਟੀ ਬਣਾ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਦਾ ਮਤਾ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਅਜੈ ਮਿਸ਼ਰਾ ਟੈਣੀ ਅਤੇ ਲਖੀਮਪੁਰ ਖਿਰੀ ਦੇ ਸ਼ਹੀਦ ਕਿਸਾਨਾਂ ਨੂੰ ਮੰਗ ਦੇ ਮੁਤਾਬਿਕ ਮੁਆਵਜ਼ਾ ਦੇਣ ਵਰਗੀਆਂ ਮੰਗਾਂ ’ਤੇ ਵੀ ਕਦਮ ਅੱਗੇ ਵਧਾ ਸਕਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News