ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ ''ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ ਨਿਵਾਸੀ

Monday, May 04, 2026 - 05:50 AM (IST)

ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ ''ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ ਨਿਵਾਸੀ

ਜਲੰਧਰ, (ਦੀਪਕ) : ਸ਼ਹਿਰ ਦੇ ਮਖਦੂਮਪੁਰਾ ਖੇਤਰ ਦੇ ਜ਼ਿਆਦਾਤਰ ਇਲਾਕਿਆਂ ਵਿਚ ਸਟ੍ਰੀਟ ਲਾਈਟਾਂ ਪਿਛਲੇ ਕਈ ਦਿਨਾਂ ਤੋਂ ਬੰਦ ਪਈਆਂ ਹਨ, ਜਿਸ ਕਾਰਨ ਰਾਤ ਦੇ ਸਮੇਂ ਪੂਰੇ ਮੁਹੱਲੇ ਵਿਚ ਹਨੇਰਾ ਪਸਰਿਆ ਰਹਿੰਦਾ ਹੈ। ਇਸ ਸਥਿਤੀ ਕਾਰਨ ਸਥਾਨਕ ਨਿਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਨਿਵਾਸੀਆਂ ਅਨੁਸਾਰ, ਹਨੇਰੇ ਕਾਰਨ ਖੇਤਰ ਵਿੱਚ ਚੋਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉੱਥੇ ਹੀ, ਸੜਕ ’ਤੇ ਟੋਏ ਅਤੇ ਹੋਰ ਰੁਕਾਵਟਾਂ ਦਿਖਾਈ ਨਾ ਦੇਣ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਵਧ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ ਨਵੀਂ ਅਪਡੇਟ

ਔਰਤਾਂ ਤੇ ਬੱਚਿਆਂ ਲਈ ਰਾਤ ਦੇ ਸਮੇਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ ਜਦਕਿ ਅਵਾਰਾ ਪਸ਼ੂਆਂ ਦਾ ਡਰ ਵੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਸਬੰਧਤ ਵਿਭਾਗ ਨੂੰ ਸ਼ਿਕਾਇਤ ਕੀਤੀ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਖੇਤਰਵਾਸੀਆਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਸਟ੍ਰੀਟ ਲਾਈਟਾਂ ਠੀਕ ਕਰਵਾਈਆਂ ਜਾਣ ਤਾਂ ਜੋ ਇਲਾਕੇ ਵਿੱਚ ਰੌਸ਼ਨੀ ਬਹਾਲ ਹੋ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News