ਪੰਜਾਬ ''ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਗ੍ਰਿਫਤਾਰ

Saturday, Jun 27, 2026 - 12:08 PM (IST)

ਪੰਜਾਬ ''ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 4 ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼-ਅਧਾਰਤ ਤਸਕਰ ਨਾਲ ਜੁੜੇ ਹੋਏ ਸਨ ਅਤੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਲਈ ਸਰਹੱਦ ਪਾਰ ਦੇ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਥਾਣਾ ਛੇਹਰਟਾ ਅਤੇ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ ਐਕਸ਼ਨ, DIG ਬਾਰਡਰ ਰੇਂਜ ਹਰਮਨਬੀਰ ਸਿੰਘ ਨੇ ਲਿਆ ਫੈਸਲਾ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News