ਪੰਜਾਬ ''ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ

Sunday, Aug 23, 2026 - 03:09 PM (IST)

ਪੰਜਾਬ ''ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 10 ਆਧੁਨਿਕ ਪਿਸਤੌਲ, ਮੈਗਜ਼ੀਨ ਅਤੇ 10 ਜਿੰਦਾ ਰੌਂਦ (9mm) ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਮੰਗਵਾਉਂਦੇ ਸਨ। 

ਇਹ ਵੀ ਪੜ੍ਹੋ-ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਫੈਲੇ ਇਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। 

PunjabKesari

ਇਹ ਵੀ ਪੜ੍ਹੋ- ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ ਲੋਹਾ, ਹਾਲਤ ਗੰਭੀਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News