CM ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਦਿੱਤਾ ਵੱਡਾ ਤੋਹਫ਼ਾ, ਜਾਰੀ ਹੋਈ ਨੋਟੀਫਿਕੇਸ਼ਨ
Wednesday, Dec 20, 2023 - 06:52 PM (IST)
ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ 'ਤੇ ਭਗਵੰਤ ਮਾਨ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵਲੋਂ ਮੁਲਾਜ਼ਮਾਂ ਦੇ ਡੀ. ਏ. 'ਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀ. ਏ. 'ਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਡੀ. ਏ. 34 ਤੋਂ 38 ਫ਼ੀਸਦੀ ਹੋ ਗਿਆ ਹੈ, ਜੋ ਕਿ 1 ਦਸੰਬਰ, 2023 ਤੋਂ ਲਾਗੂ ਹੋਵੇਗਾ।
ਇਹ ਵੀ ਪੜ੍ਹੋ : ਹੁਣ ਗਮਾਡਾ ਦੇ ਸਾਬਕਾ ਚੀਫ਼ ਇੰਜੀਨੀਅਰ ਤੇ ਹੋਰਨਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਹੋਵੇਗਾ ਦਰਜ
ਮਤਲਬ ਕਿ ਜਨਵਰੀ ਦੀ ਤਨਖ਼ਾਹ ਦੇ ਨਾਲ ਮੁਲਾਜ਼ਮਾਂ ਨੂੰ ਇਕ ਮਹੀਨੇ ਦਾ ਏਰੀਅਰ ਵੀ ਮਿਲੇਗਾ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਖ਼ੁਸ਼ਖ਼ਬਰੀ ਸਾਂਝੀ ਕੀਤੀ ਗਈ ਸੀ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਰਜਿਸਟਰੀ ਕਰਾਉਣੀ ਹੋਵੇਗੀ ਸੌਖੀ, ਪਾਸਪੋਰਟ ਦੀ ਤਰਜ਼ 'ਤੇ ਹੋਵੇਗਾ ਸਾਰਾ ਕੰਮ
ਡੀ. ਏ. 'ਚ 4 ਫ਼ੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ, ਜੋ ਕਿ 1 ਦਸੰਬਰ, 2023 ਤੋਂ ਲਾਗੂ ਮੰਨਿਆ ਜਾਵੇਗਾ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8