ਵੱਡੀ ਖ਼ਬਰ: ਅੰਮ੍ਰਿਤਸਰ ''ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Sunday, Jan 04, 2026 - 05:01 PM (IST)

ਵੱਡੀ ਖ਼ਬਰ: ਅੰਮ੍ਰਿਤਸਰ ''ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਆਮ ਆਦਮੀ ਪਾਰਟੀ ਦੇ ਇੱਕ ਸਰਪੰਚ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ।

ਇਸ ਦੌਰਾਨ ਬਦਮਾਸ਼ਾਂ ਨੇ ਮੈਰਿਜ ਪੈਲੇਸ ਵਿੱਚ ਆ ਕੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਸਰਪੰਚ ਜਰਮਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।


author

Shivani Bassan

Content Editor

Related News