ਵੱਡੀ ਖ਼ਬਰ : ਬੀਡੀਪੀਓ ਦਫਤਰ 'ਚ 'ਆਪ' ਉਮੀਦਵਾਰ ਨੂੰ ਮਾਰ 'ਤੀ ਗੋਲੀ

Saturday, Oct 05, 2024 - 08:01 PM (IST)

ਵੱਡੀ ਖ਼ਬਰ : ਬੀਡੀਪੀਓ ਦਫਤਰ 'ਚ 'ਆਪ' ਉਮੀਦਵਾਰ ਨੂੰ ਮਾਰ 'ਤੀ ਗੋਲੀ

ਜਲਾਲਾਬਾਦ : ਜਲਾਲਾਬਾਦ ਦੇ ਬੀਡੀਪੀਓ ਦਫਤਰ ਵਿੱਚ ਅੱਜ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿੱਚਕਾਰ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਗੋਲੀਆਂ ਚੱਲਣ ਦੀ ਖਬਰ ਵੀ ਸਾਹਮਣੇ ਆ ਰਹੀ ਹੈ। ਜਿਸ ਕਾਰਨ ਆਮ ਆਦਮੀ ਪਾਰਟੀ ਦੇ ਸਰਪੰਚ ਉਮੀਦਵਾਰ ਦੇ ਗੋਲੀ ਵੱਜਣ ਦੀ ਜਾਣਕਾਰੀ ਹੈ।
ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਕਾਰਨ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਇਤਰਾਜ਼ ਲਗਾਏ ਜਾਣੇ ਸਨ, ਜਿਸ ਕਾਰਨ ਅਕਾਲੀ ਦਲ ਦੇ ਆਗੂ ਨੋਨੀ ਮਾਨ ਅਤੇ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਪੁੱਜੇ ਸਨ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ। ਉਥੇ ਹੀ ਪਿੰਡ ਮੁਹੰਮਦੇ ਵਾਲਾ ਤੋਂ ਸਰਪੰਚ ਉਮੀਦਵਾਰ ਮਨਦੀਪ ਬਰਾੜ ਅਤੇ ਮਾਨ ਗਰੁੱਪ ਦੇ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ, ਦੇਖਦੇ ਹੀ ਦੇਖਦੇ ਇਹ ਵਿਵਾਦ ਝਗੜੇ ਵਿੱਚ ਤਬਦੀਲ ਹੋ ਗਿਆ। ਇਸ ਝਗੜੇ ਦੌਰਾਨ ਫਾਈਰਿੰਗ ਹੋਈ। ਫਾਈਰਿੰਗ ਦੌਰਾਨ ਆਪ ਦੇ ਸਰਪੰਚ ਉਮੀਦਵਾਰ ਮਨਦੀਪ ਬਰਾੜ ਦੀ ਛਾਤੀ ਵਿੱਚ ਗੋਲੀ ਵੱਜੀ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਇਲਾਜ ਲਈ ਲਿਆਂਦਾ ਗਿਆ।
ਇਸ ਦੌਰਾਨ ਹਸਪਤਾਲ ਪਹੁੰਚੇ ਫਾਜ਼ਿਲਕਾ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅਕਾਲੀ ਦਲ ਨਾਲ ਸੰਬੰਧਤ ਲੋਕਾਂ 'ਤੇ ਗੋਲੀ ਚਲਾਉਣ ਦੇ ਇਲਜ਼ਾਮ ਲੱਗੇ ਹਨ। ਜਿਸ ਦੌਰਾਨ ਬਰਾੜ ਦੀ ਛਾਤੀ 'ਚ ਗੋਲੀ ਵੱਜਣ ਨਾਲ ਉਹ ਗੰਭੀਰ ਜ਼ਖਮੀਂ ਹੋ ਗਿਆ। ਇਸ ਦੌਰਾਨ ਇਕ ਹੋਰ ਵਿਅਕਤੀ ਦੇ ਹੱਥ ਵਿੱਚ ਗੋਲੀ ਲੱਗੀ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 
 


author

DILSHER

Content Editor

Related News