ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ ਧਮਕੀ, ਵਧਾਈ ਗਈ ਸੁਰੱਖਿਆ
Wednesday, Sep 30, 2026 - 09:59 AM (IST)
ਜਲੰਧਰ (ਵੈੱਬ ਡੈਸਕ, ਸੋਨੂੰ) : ਸ਼ਹਿਰ 'ਚ ਅੱਜ ਪਰਾਗਪੁਰ ਨੇੜੇ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਰੈਲੀ ਹੋਣ ਜਾ ਰਹੀ ਹੈ ਪਰ ਇਸ ਤੋਂ ਪਹਿਲਾਂ ਹੀ ਸ਼ਹਿਰ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸ਼ਹਿਰ ਦੇ ਸਕੂਲਾਂ ਨੂੰ ਬੁੱਧਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਈ-ਮੇਲ ਜਲੰਧਰ ਸਥਿਤ ਕੈਂਬ੍ਰਿਜ ਸਕੂਲ ਦੇ ਆਫੀਸ਼ੀਅਲ ਮੇਲ ਐਡਰੈੱਸ 'ਤੇ ਪਹੁੰਚੀ ਹੈ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
ਦੱਸਣਯੋਗ ਹੈ ਕਿ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਸਥਾਨਕ ਪੁਲਸ ਦੇ ਨਾਲ-ਨਾਲ ਇੰਟੈਲੀਜੈਂਸ ਸੋਰਸ ਵੀ ਪੂਰੀ ਤਰ੍ਹਾਂ ਐਕਟਿਵ ਹਨ। ਇਸ ਧਮਕੀ ਨੂੰ ਲੈ ਕੇ ਸਾਰੇ ਖ਼ੁਫ਼ੀਆ ਤੰਤਰ ਅਲਰਟ 'ਤੇ ਕਰ ਦਿੱਤੇ ਗਏ ਹਨ। ਧਮਕੀ ਭਰੀ ਈ-ਮੇਲ 'ਚ ਲਿਖਿਆ ਗਿਆ ਹੈ ਕਿ ਸਾਰੇ ਆਪਣੇ ਬੱਚਿਆਂ ਨੂੰ ਬਚਾਉਣ ਅਤੇ ਸਕੂਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ
ਉੱਥੇ ਹੀ ਸ਼ਹਿਰ ਦੇ ਪ੍ਰਸਿੱਧ ਦੇਵੀ ਤਲਾਬ ਮੰਦਰ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿੱਥੇ ਅਮਿਤ ਸ਼ਾਹ ਵਲੋਂ ਖ਼ੁਦ ਨਤਮਸਤਕ ਹੋਣ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਫਿਲਹਾਲ ਇਸ ਧਮਕੀ ਤੋਂ ਬਾਅਦ ਪੂਰੇ ਸ਼ਹਿਰ 'ਚ ਸੁਰੱਖਿਆ ਵਿਵਸਥਾ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
