ਵੱਡੀ ਖ਼ਬਰ : ਪੰਜਾਬ ''ਚ ਨਵੀਂ ਖੇਤੀਬਾੜੀ ਨੀਤੀ ਦਾ ਖਰੜਾ ਰੱਦ, ਵਿਧਾਨ ਸਭਾ ''ਚ ਪਾਸ ਹੋਇਆ ਮਤਾ
Tuesday, Feb 25, 2025 - 03:22 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ 'ਚ ਨਵੀਂ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਖ਼ਿਲਾਫ਼ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਮਤਾ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਪੰਜਾਬ ਵਿਧਾਨ ਸਭਾ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਸਦਨ 'ਚ ਪੁੱਜੇ। ਉਨ੍ਹਾਂ ਨੇ ਨਵੀਂ ਖੇਤੀਬਾੜੀ ਨੀਤੀ ਖ਼ਿਲਾਫ਼ ਬੋਲਦਿਆਂ ਕਿਹਾ ਕਿ ਅਸੀਂ ਨਵੀਂ ਖੇਤੀਬਾੜੀ ਨੀਤੀ ਦਾ ਪਹਿਲਾਂ ਹੀ ਵਿਰੋਧ ਕਰ ਚੁੱਕੇ ਹਾਂ ਅਤੇ ਅਸੀਂ ਇਸ ਨੂੰ ਰੱਦ ਕਰਦੇ ਹਾਂ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਕਾਮਿਆਂ ਨਾਲ ਜੁੜੀ ਵੱਡੀ ਖ਼ਬਰ, ਵਿਧਾਨ ਸਭਾ 'ਚ ਦਿੱਤੀ ਗਈ ਡਿਟੇਲ
ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਕਾਲੇ ਕਾਨੂੰਨਾਂ 'ਚ ਹੇਰ-ਫੇਰ ਕਰਕੇ ਮੁੜ ਉਨ੍ਹਾਂ ਨੂੰ ਵਾਪਸ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਐੱਮ. ਐੱਸ. ਪੀ. 'ਤੇ ਕੋਈ ਗਾਰੰਟੀ ਨਹੀਂ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਪ੍ਰਤੀ ਨਫ਼ਰਤ ਦੀ ਭਾਵਨਾ ਰੱਖਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਲਈ ਸਿੱਧੀ ਬੱਸ ਸੇਵਾ ਹੋਵੇਗੀ ਸ਼ੁਰੂ!
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬੀਆਂ ਨਾਲ ਖੁੰਦਕ ਕੱਢ ਰਹੇ ਹਨ। ਇਕੱਲਾ ਖੇਤੀ ਦੇ ਮਾਮਲੇ 'ਚ ਹੀ ਨਹੀਂ, ਆਰ. ਡੀ. ਐੱਫ. ਦਾ ਪੈਸਾ ਵੀ ਕੇਂਦਰ ਸਰਕਾਰ ਪੰਜਾਬ ਨੂੰ ਨਹੀਂ ਦੇ ਰਹੀ। ਇਸ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਧਿਰ 'ਤੇ ਨਿਸ਼ਾਨੇ ਵਿੰਨ੍ਹੇ ਤਾਂ ਵਿਰੋਧੀ ਧਿਰ ਵਲੋਂ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਾਣੀ, ਫ਼ਸਲਾਂ, ਸਿੱਖਿਆ ਅਤੇ ਸਿਹਤ ਲਈ ਵੱਡੇ-ਵੱਡੇ ਉਪਰਾਲੇ ਕਰ ਰਹੇ ਹਾਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8