ਵੱਡੀ ਖਬਰ! ਬਟਾਲਾ ''ਚ ਪੰਜਾਬ ਪੁਲਸ ਤੇ ਬਦਮਾਸ਼ ਵਿਚਾਲੇ ਹੋ ਗਿਆ ਐਨਕਾਊਂਟਰ
Wednesday, Jan 15, 2025 - 09:36 PM (IST)
ਬਟਾਲਾ: ਇਸ ਵੇਲੇ ਦੀ ਵੱਡੀ ਖਬਰ ਬਟਾਲਾ ਤੋਂ ਸਾਹਮਣੇ ਆ ਰਹੀ ਹੈ। ਬਟਾਲਾ ਵਿਚ ਬਦਮਾਸ਼ ਕਿਹਾ ਜਾਣ ਵਾਲੇ ਵਿਅਕਤੀ ਤੇ ਬਟਾਲਾ ਪੁਲਸ ਵਿਚਾਲੇ ਐਨਕਾਊਂਟਰ ਹੋਇਆ ਹੈ। ਇਸ ਦੌਰਾਨ ਇਸ ਬਦਮਾਸ਼ ਦੇ ਜ਼ਖਮੀ ਹੋਣ ਦੀ ਖਬਰ ਹੈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਸ਼ਿਫਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : BSNL ਨੇ ਪੇਸ਼ ਕੀਤਾ 300 ਦਿਨਾਂ ਦੀ ਵੈਲੀਡਿਟੀ ਵਾਲਾ ਸਸਤਾ ਰੀਚਾਰਜ ਪਲਾਨ, ਯੂਜ਼ਰਸ ਦੀ ਬੱਲੇ-ਬੱਲੇ
ਮਿਲੀ ਜਾਣਕਾਰੀ ਮੁਤਾਬਕ ਬਟਾਲਾ ਦੀ ਰੰਗੜ ਨੰਗਲ ਦੀ ਪੁਲਸ ਵੱਲੋਂ ਨਾਕੇ ਦੌਰਾਨ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਹੈ। ਪਰ ਉਸ ਵਿਅਕਤੀ ਨੇ ਪੁਲਸ ਨੂੰ ਦੇਖ ਕੇ ਮੋਟਰਸਾਈਕਲ ਰੋਕ ਲਿਆ ਤੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਪੁਲਸ ਨੇ ਉਸ ਨੂੰ ਫੜਨਾ ਚਾਹਿਆ ਤਾਂ ਉਸ ਨੇ ਪੁਲਸ ਉੱਤੇ ਫਾਇਰਿੰਗ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਬਦਮਾਸ਼ ਰਣਜੀਤ ਸਿੰਘ ਜ਼ਖਮੀ ਹੋ ਗਿਆ। ਘਟਨਾ ਉੱਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਕੇ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ। ਮਾੜੀ ਖਬਰ ਇਹ ਹੈ ਕਿ ਇਸ ਦੌਰਾਨ ਪੁਲਸ ਦਾ ਇਕ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ।
ਇਹ ਵੀ ਪੜ੍ਹੋ : ਸਾਂਢੂ ਦੀ ਪਤਨੀ ਨੂੰ ਲੈ ਕੇ ਪੁਲਸ ਮੁਲਾਜ਼ਮ ਫਰਾਰ, ਨਾਮੋਸ਼ੀ 'ਚ ਪਤੀ ਨੇ ਚੁੱਕਿਆ ਖੌਫਨਾਕ ਕਦਮ
ਪੁਲਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਬਦਮਾਸ਼ ਰਣਜੀਤ ਸਿੰਘ ਨੂੰ ਰੁਕਣ ਲਈ ਕਿਹਾ ਗਿਆ ਸੀ ਪਰ ਉਸ ਨੇ ਪੁਲਸ ਉੱਤੇ ਗੋਲੀਬਾਰੀ ਕਰ ਦਿੱਤੀ। ਰਣਜੀਤ ਸਿੰਘ ਪ੍ਰਭ ਦਾਸੂਵਾਲ ਤੇ ਬਲਵਿੰਦਰ ਦੋਨੀ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਇਨ੍ਹਾਂ ਲੋਕਾਂ ਉੱਤੇ ਪਹਿਲਾਂ ਤੋਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e