ਵੱਡੀ ਖ਼ਬਰ : ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਦੋਸ਼ੀਆਂ ਦਾ ਐਨਕਾਊਂਟਰ, ਇਕ ਦੀ ਮੌਤ
Monday, Mar 17, 2025 - 10:42 AM (IST)

ਅੰਮ੍ਰਿਤਸਰ : ਅੰਮ੍ਰਿਤਸਰ 'ਚ ਗ੍ਰਨੇਡ ਹਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਮੁਤਾਬਕ ਉਕਤ ਗ੍ਰਨੇਡ ਹਮਲਾ ਕਰਨ ਵਾਲੇ ਦੋਸ਼ੀਆਂ ਦਾ ਐਨਕਾਊਂਟਰ ਕੀਤਾ ਗਿਆ ਹੈ। ਇਨ੍ਹਾਂ 'ਚੋਂ ਇਕ ਦੋਸ਼ੀ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਦੋਸ਼ੀ ਭੱਜ ਗਿਆ। ਦੱਸਣਯੋਗ ਹੈ ਕਿ ਅੰਮ੍ਰਿਤਸਰ ਠਾਕੁਰ ਦੁਆਰਾ ਮੰਦਰ 'ਤੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ੁੱਕਰਵਾਰ ਦੇਰ ਰਾਤ ਗ੍ਰਨੇਡ ਨਾਲ ਹਮਲਾ ਕੀਤਾ ਸੀ।
ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! LIST ਆਈ ਸਾਹਮਣੇ
ਇਸ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਕਾਫ਼ੀ ਵਾਇਰਲ ਹੋ ਰਹੀ ਸੀ। ਇਸ ਹਮਲੇ ਤੋਂ ਬਾਅਦ ਇਲਾਕੇ 'ਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਇਹ ਹਮਲਾ ਦੇਰ ਰਾਤ ਕਰੀਬ 12.35 ਵਜੇ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਗੰਜੇਪਨ ਦਾ ਇਲਾਜ ਕਰਾਉਣ ਆਏ ਲੋਕਾਂ ਦੇ ਸਿਰ 'ਤੇ ਲਾਈ ਦਵਾਈ, ਜਿਵੇਂ ਹੀ...
ਗ੍ਰਨੇਡ ਹਮਲੇ ਕਾਰਨ ਮੰਦਰ ਦੀ ਪਹਿਲੀ ਮੰਜ਼ਿਲ ਦੀ ਕੰਧ, ਦਰਵਾਜ਼ੇ ਅਤੇ ਸ਼ੀਸ਼ੇ ਨੁਕਸਾਨੇ ਗਏ ਸਨ ਅਤੇ ਪੁਲਸ ਵੱਲੋਂ ਸੀ. ਸੀ. ਟੀ. ਵੀ. ਵੀਡੀਓ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8