ਵੱਡੀ ਖ਼ਬਰ: ਕਰਤਾਰਪੁਰ ਲਾਂਘਾ ਕੀਤਾ ਗਿਆ ਬੰਦ
Wednesday, May 07, 2025 - 11:08 AM (IST)

ਗੁਰਦਾਸਪੁਰ (ਵੈੱਬ ਡੈਸਕ)- ਭਾਰਤ ਵੱਲੋਂ ਪਾਕਿਸਤਾਨ ਨਾਲ ਵਧਦੇ ਤਣਾਅ ਵਿਚਾਲੇ ਜੰਗ ਦੀ ਤਿਆਰੀ ਕੀਤੀ ਜਾ ਰਹੀ ਹੈ। ਉਥੇ ਹੀ ਇਸ ਦਰਮਿਆਨ ਕਰਤਾਰਪੁਰ ਲਾਂਘੇ ਨੂੰ ਬੰਦ ਕਰਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੀ ਸੰਗਤ ਨੂੰ ਭਾਰਤ ਵਾਲੇ ਪਾਸੇ ਚੈੱਕ ਪੋਸਟ ਤੋਂ ਹੀ ਵਾਪਸ ਭੇਜ ਦਿੱਤਾ ਗਿਆ। ਪਾਕਿਸਤਾਨ ਜਾ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਸਵੇਰ ਤੋਂ ਉਡੀਕ ਕਰ ਰਹੀ ਸੀ। ਭਾਰਤੀ ਅਧਕਾਰੀਆ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਹੀ ਇਹ ਫ਼ੈਸਲਾ ਲਿਆ ਹੈ ਕਿ ਅੱਜ ਸੰਗਤ ਪਾਕਿਸਤਾਨ ਦਰਸ਼ਨ ਨਹੀਂ ਜਾਣਗੇ।
ਇਹ ਵੀ ਪੜ੍ਹੋ: ਪੰਜਾਬ 'ਚ 13 ਕਾਂਗਰਸੀ ਕੌਂਸਲਰਾਂ 'ਤੇ ਸਖ਼ਤ ਕਾਰਵਾਈ, ਨੋਟਿਸ ਕੀਤਾ ਜਾਰੀ
ਇਥੇ ਇਹ ਦੱਸਣਯੋਗ ਹੈ ਕਿ ਬੁੱਧਵਾਰ ਨੂੰ ਸੂਬੇ ’ਚ 20 ਥਾਵਾਂ ’ਤੇ ਮੌਕ ਡ੍ਰਿਲ ਹੋਵੇਗੀ। ਇਨ੍ਹਾਂ ’ਚ ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਆਦਮਪੁਰ, ਬਰਨਾਲਾ, ਭਾਖੜਾ ਨੰਗਲ, ਹਲਵਾਰਾ, ਕੋਟਕਪੂਰਾ, ਬਟਾਲਾ, ਮੋਹਾਲੀ, ਅਬੋਹਰ, ਫ਼ਰੀਦਕੋਟ, ਰੋਪੜ ਤੇ ਸੰਗਰੂਰ ਸ਼ਾਮਲ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ 'ਤੇ ਵੱਡੀ ਕਾਰਵਾਈ, ਵੇਖੋ ਲਿਸਟ 'ਚ ਨਾਂ
ਕੇਂਦਰੀ ਗ੍ਰਹਿ ਮੰਤਰਾਲਾ ਨੇ ਸੋਮਵਾਰ ਨੂੰ ਸਾਰੇ ਸੂਬਿਆਂ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਵਧਦੇ ਤਣਾਅ ਦੇ ਵਿਚਕਾਰ ਉੱਭਰ ਰਹੇ ਨਵੇਂ ਤੇ ਗੁੰਝਲਦਾਰ ਖ਼ਤਰਿਆਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਮੌਕ ਡ੍ਰਿਲ ਕਰਨ ਲਈ ਕਿਹਾ ਸੀ। 1971 ਦੇ ਭਾਰਤ-ਪਾਕਿ ਯੁੱਧ ਤੋਂ ਬਾਅਦ ਪਹਿਲੀ ਵਾਰ ਇੰਨੇ ਵੱਡੇ ਪੱਧਰ ’ਤੇ ਮੌਕ ਡ੍ਰਿਲ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e