ਵੱਡੀ ਖਬਰ! ਜ਼ਮੀਨੀ ਵਿਵਾਦ ਪਿੱਛੇ ਚੱਲੀਆਂ ਤਾੜ-ਤਾੜ ਗੋਲੀਆਂ, ਕਈ ਲੋਕ ਹੋਏ ਜ਼ਖਮੀ

Tuesday, Apr 08, 2025 - 09:17 PM (IST)

ਵੱਡੀ ਖਬਰ! ਜ਼ਮੀਨੀ ਵਿਵਾਦ ਪਿੱਛੇ ਚੱਲੀਆਂ ਤਾੜ-ਤਾੜ ਗੋਲੀਆਂ, ਕਈ ਲੋਕ ਹੋਏ ਜ਼ਖਮੀ

ਖੰਨਾ (ਬਿਪਿਨ) : ਖੰਨਾ ਦੇ ਪਿੰਡ ਚਣਕੋਈਆਂ ਖੁਰਦ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਗਿਆ। ਹਮਲਾਵਰਾਂ ਦੀ ਗਿਣਤੀ ਤਕਰੀਬਨ 50 ਦੱਸੀ ਜਾ ਰਹੀ ਹੈ।

ਇਸ ਹਮਲੇ ਵਿਚ ਚਣਕੋਈਆਂ ਖੁਰਦ ਦੇ ਸਾਬਰਾ ਸਰਪੰਚ ਜਗਜੀਤ ਸਿੰਘ ਜੱਗੀ ਦਾ ਭਰਾ ਤੇ ਦੋ ਔਰਤਾਂ ਜ਼ਖਮੀ ਹੋ ਗਈਆਂ ਹਨ। ਇਨ੍ਹਾਂ ਨੂੰ ਲੁਧਿਆਣਾ ਦੇ ਸੀਐੱਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਿਵਾਦ 12 ਏਕੜ ਦੀ ਜ਼ਮੀਨ ਨੂੰ ਲੈ ਕੇ ਹੋਇਆ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਸਰਪੰਚ ਜਗਜੀਤ ਸਿੰਘ ਜੱਗੀ ਉੱਤੇ ਕੁਝ ਦਿਨਾਂ ਪਹਿਲਾਂ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਕੇਸ ਦਰਜ ਹੋਇਆ ਸੀ। ਇਸ ਵਿਚ ਜੱਗੀ ਅਜੇ ਫਰਾਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News