ਵੱਡੀ ਖ਼ਬਰ: ਜਲੰਧਰ ਰੇਂਜ ’ਚ 500 ਤੋਂ ਵੱਧ ਪੁਲਸ ਮੁਲਾਜ਼ਮਾਂ ਦਾ ਫੇਰਬਦਲ, ਨਸ਼ਾ ਤਸਕਰਾਂ ਵਿਰੁੱਧ ਦਿੱਤੇ ਸਖ਼ਤ ਨਿਰਦੇਸ਼

06/15/2024 6:46:58 PM

ਜਲੰਧਰ (ਬਿਊਰੋ)- ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਗੌਰਵ ਯਾਦਵ ਦੇ ਨਸ਼ਿਆਂ ਅਤੇ ਜੁਰਮ ਵਿਰੁੱਧ ਜ਼ੀਰੋ-ਟਾਲਰੈਂਸ ਦੀ ਨੀਤੀ ਅਪਣਾਉਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀ. ਆਈ. ਜੀ.) ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਸ਼ਨੀਵਾਰ ਨੂੰ ਆਪਣੀ ਰੇਂਜ ਦੇ ਸਮੂਹ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ। 

ਡੀ. ਆਈ. ਜੀ. ਅਪਰਾਧਾਂ ਦੀ ਜਾਂਚ ਸਬੰਧੀ ਪੈਂਡੈਂਸੀ, ਜੁਰਮਾਂ ਦੀ ਰੋਜ਼ਾਨਾ ਨਿਗਰਾਨੀ, ਰੋਜ਼ਾਨਾ ਦੇ ਕੰਮਕਾਜ, ਆਮ ਪੈਂਡੈਂਸੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਜਲੰਧਰ ਦਿਹਾਤੀ, ਕਪੂਰਥਲਾ ਅਤੇ ਹੁਸ਼ਿਆਰਪੁਰ ਸਮੇਤ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼, ਐੱਸ. ਪੀਜ਼, ਡੀ. ਐੱਸ. ਪੀਜ਼ ਅਤੇ ਐੱਸ. ਐੱਚ. ਓਜ਼ ਨਾਲ ਮੀਟਿੰਗ ਕਰ ਰਹੇ ਸਨ। ਡੀ. ਆਈ. ਜੀ. ਹਰਮਨਬੀਰ ਸਿੰਘ ਗਿੱਲ ਨੇ ਅਧਿਕਾਰੀਆਂ ਨੂੰ ਅਣਸੁਲਝੇ ਕੇਸਾਂ ਦੇ ਬੈਕਲਾਗ ਨੂੰ ਕਲੀਅਰ ਕਰਨ ਅਤੇ ਪੈਂਡਿੰਗ ਪੜਤਾਲਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੈਂਡਿੰਗ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਸਮਾਂਬੱਧ ਢੰਗ ਨਾਲ ਕਰਨ ਲਈ ਕਿਹਾ।  ਇਸ ਦੌਰਾਨ ਤਬਾਦਲਾ ਨੀਤੀ ਸਬੰਧੀ ਡੀ. ਜੀ. ਪੀ. ਪੰਜਾਬ ਦੇ ਸਥਾਈ ਹੁਕਮਾਂ ਦੀ ਪਾਲਣਾ ਕਰਦਿਆਂ ਜਲੰਧਰ ਰੇਂਜ ਵਿੱਚ ਸਹਾਇਕ ਸਬ ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ਰੈਂਕ ਦੇ 500 ਤੋਂ ਵੱਧ ਪੁਲਸ ਮੁਲਾਜ਼ਮਾਂ ਦਾ ਫੇਰਬਦਲ ਕੀਤਾ ਗਿਆ। ਜਲੰਧਰ ਦਿਹਾਤੀ ਵਿੱਚ ਘੱਟੋ-ਘੱਟ 106, ਹੁਸ਼ਿਆਰਪੁਰ 'ਚ 233 ਅਤੇ ਕਪੂਰਥਲਾ ਜ਼ਿਲ੍ਹੇ ਵਿੱਚ 180 ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।

ਇਹ ਵੀ ਪੜ੍ਹੋ-  ਜਲੰਧਰ ਜ਼ਿਮਨੀ ਚੋਣ 'ਚ ਅਕਾਲੀ ਦਲ ਹਟਿਆ ਪਿੱਛੇ, ਡਾ. ਦਲਜੀਤ ਸਿੰਘ ਚੀਮਾ ਤੋਂ ਸੁਣੋ ਸੱਚ (ਵੀਡੀਓ)

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਰੇ ਭਗੌੜੇ ਅਪਰਾਧੀਆਂ ਅਤੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ ਵੀ ਦਿੱਤੇ। ਉਨ੍ਹਾਂ ਨੇ ਐੱਸ. ਐੱਸ. ਪੀਜ਼ ਨੂੰ ਅਜਿਹੀਆਂ ਅਪਰਾਧ ਵਾਲੀਆਂ ਥਾਵਾਂ ਦਾ ਵਿਅਕਤੀਗਤ ਤੌਰ ’ਤੇ ਦੌਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ, ਜਿੱਥੇ ਧਾਰਮਿਕ ਭਾਵਨਾਵਾਂ ਸ਼ਾਮਲ ਹਨ ਤਾਂ ਜੋ ਸਥਿਤੀ ਨਾਲ ਨਰਮੀ ਨਾਲ ਨਿਪਟਿਆ ਜਾ ਸਕੇ।

PunjabKesari

ਡੀ. ਆਈ. ਜੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਸਪਲਾਈ ਚੇਨ ਤੋੜਨ ਲਈ ਵੱਡੇ ਤਸਕਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਡਰੱਗ ਸਪਲਾਇਰਾਂ ਵੱਲੋਂ ਗੈਰ-ਕਾਨੂੰਨੀ ਤੌਰ 'ਤੇ ਬਣਾਈ ਜਾਇਦਾਦ ਨੂੰ ਜ਼ਬਤ ਕਰਨ ਲਈ ਐੱਨ. ਡੀ. ਪੀ. ਐੱਸ. ਦੀ ਧਾਰਾ 68 ਐੱਫ਼. ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਐੱਸ. ਐੱਸ. ਪੀਜ਼ ਨੂੰ ਸਪਸ਼ਟ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਜਾਣ ਵਾਲੇ ਜਾਂ ਨਸ਼ਾ ਤਸਕਰਾਂ ਨਾਲ ਮਿਲੀਭਗੁਤ ਵਾਲੇ ਕਿਸੇ ਵੀ ਪੁਲਸ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਅਜਿਹੀਆਂ ਕਾਲੀਆਂ ਭੇਡਾਂ ਖ਼ਿਲਾਫ਼ ਵਿਭਾਗੀ ਕਾਰਵਾਈ ਅਤੇ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇ। ਡੀ. ਆਈ. ਜੀ. ਹਰਮਨਬੀਰ ਸਿੰਘ ਗਿੱਲ ਨੇ ਸਮੂਹ ਐੱਸ. ਐੱਸ. ਪੀਜ਼., ਗਜ਼ਟਿਡ ਅਧਿਕਾਰੀਆਂ ਅਤੇ ਐੱਸ. ਐੱਚ. ਓਜ਼. ਨੂੰ ਡੀ. ਜੀ. ਪੀ. ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਸਬੰਧਤ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੀਆਂ ਹਦਾਇਤਾਂ ਦਿੱਤੀਆਂ।

ਇਹ ਵੀ ਪੜ੍ਹੋ-  ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹੱਥਾਂ ਨੂੰ ਲੱਗੀ 'ਸ਼ਹਿਬਾਜ਼' ਦੇ ਨਾਂ ਦੀ ਮਹਿੰਦੀ, ਭਲਕੇ ਹੋਣਗੀਆਂ ਲਾਵਾਂ 

ਨ੍ਹਾਂ ਸਮੂਹ ਐੱਸ. ਐੱਚ. ਓਜ਼ ਨੂੰ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਲਈ ਪਹੁੰਚਯੋਗ ਬਣਨ ਦੇ ਨਾਲ-ਨਾਲ ਨਾਗਰਿਕ ਪੱਖੀ ਪੁਲਿਸਿੰਗ ਯਕੀਨੀ ਬਣਾਉਣ ਲਈ ਕਿਹਾ। ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਨੇ ਐੱਸ. ਐੱਚ. ਓਜ਼ ਨੂੰ ਸਵੇਰੇ 8 ਵਜੇ ਆਪੋ-ਆਪਣੇ ਥਾਣੇ ਪਹੁੰਚਣ ਅਤੇ ਆਪਣੇ ਥਾਣੇ ਵਿੱਚ ਤਾਇਨਾਤ ਪੁਲਸ ਫੋਰਸ ਦੀ ਸਵੇਰ ਦੀ ਬ੍ਰੀਫਿੰਗ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਇਸ ਦੌਰਾਨ ਤਬਾਦਲਾ ਨੀਤੀ ਸਬੰਧੀ ਡੀ. ਜੀ. ਪੀ. ਪੰਜਾਬ ਦੇ ਸਥਾਈ ਹੁਕਮਾਂ ਦੀ ਪਾਲਣਾ ਕਰਦਿਆਂ ਜਲੰਧਰ ਰੇਂਜ ਵਿੱਚ ਸਹਾਇਕ ਸਬ ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ਰੈਂਕ ਦੇ 500 ਤੋਂ ਵੱਧ ਪੁਲਸ ਮੁਲਾਜ਼ਮਾਂ ਦਾ ਫੇਰਬਦਲ ਕੀਤਾ ਗਿਆ। ਜਲੰਧਰ ਦਿਹਾਤੀ ਵਿੱਚ ਘੱਟੋ-ਘੱਟ 106, ਹੁਸ਼ਿਆਰਪੁਰ 'ਚ 233 ਅਤੇ ਕਪੂਰਥਲਾ ਜ਼ਿਲ੍ਹੇ ਵਿੱਚ 180 ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਧਾਈ ਗਈ ਸੁਰੱਖਿਆ, ਵਾਧੂ ਫੋਰਸ ਕੀਤੀ ਗਈ ਤਾਇਨਾਤ, ਜਾਣੋ ਕੀ ਰਿਹਾ ਕਾਰਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News