ਵੱਡੀ ਖਬਰ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)

Monday, Jun 06, 2022 - 12:15 AM (IST)

ਵੱਡੀ ਖਬਰ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)

ਮੁੰਬਈ-ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਆਪਣੀਆਂ ਫਿਲਮਾਂ ਤੋਂ ਇਲਾਵਾ ਹੋਰ ਕਾਰਨਾਂ ਕਰਕੇ ਵੀ ਸੁਰਖੀਆਂ 'ਚ ਰਹਿੰਦੇ ਹਨ। ਪਿਛਲੇ ਦਿਨੀਂ ਸਰਕਾਰ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਸੀ। ਹੁਣ ਇਕ ਅਣਜਾਣ ਵਿਅਕਤੀ ਵੱਲੋਂ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਇਕ ਪੱਤਰ ਮਿਲਿਆ ਹੈ ਜਿਸ 'ਚ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਸਕਾਟਲੈਂਡ : ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਪੰਜਵੇਂ ਪਾਤਸ਼ਾਹ ਨੂੰ ਸਮਰਪਿਤ ਛਬੀਲ ਲਗਾਈ

ਪੱਤਰ 'ਚ ਲਿਖਿਆ ਹੈ ਕਿ ਸਲਮਾਨ ਖਾਨ ਨੂੰ ਵੀ ਉਸੇ ਤਰ੍ਹਾਂ ਮਾਰਾਂਗੇ, ਜਿਸ ਤਰ੍ਹਾਂ ਸਿੱਧੂ ਮੂਸੇਵਾਲਾ ਨੂੰ ਮਾਰਿਆ ਗਿਆ ਸੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੰਬਈ ਪੁਲਸ ਨੇ ਬਾਂਦਰਾ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਚੱਲਿਆ ਹੈ ਕਿ ਪੱਤਰ ਕਿਸ ਨੇ ਇਹ ਭੇਜਿਆ ਹੈ ਅਤੇ ਕਿਸ ਤਰ੍ਹਾਂ ਦੀ ਧਮਕੀ ਦਿੱਤੀ ਗਈ ਹੈ, ਇਸ ਦੇ ਬਾਰੇ 'ਚ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ :ਜਥੇਦਾਰ ਹਰਪ੍ਰੀਤ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਸਰਨਾ ਨੇ ਦਿੱਤਾ ਅਹਿਮ ਬਿਆਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੀ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਬਿਸ਼ਨੋਈ ਉਹ ਵਿਅਕਤੀ ਹੈ ਜਿਸ 'ਤੇ ਦੋਸ਼ ਹੈ ਕਿ ਉਸ ਨੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਹੈ। 

ਇਹ ਵੀ ਪੜ੍ਹੋ :ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ 'ਤੇ ਸਰਕਾਰੀ ਬੱਸਾਂ ਦੇ ਐਡਵਾਂਸ ਬੁੱਕਰਜ਼ ਵਿਰੁੱਧ ਮਾਮਲਾ ਦਰਜ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News