ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਵੀ ਮਿਲੀ ਧਮਕੀ

Tuesday, Jul 15, 2025 - 05:42 PM (IST)

ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਵੀ ਮਿਲੀ ਧਮਕੀ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਇਕ ਹੋਰ ਧਮਕੀ ਭਰੀ ਈ-ਮੇਲ ਮਿਲੀ ਹੈ। ਜਿਸ ਨਾਲ ਲੋਕਾਂ 'ਚ ਕਾਫ਼ੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦਰਅਸਲ ਧਮਕੀ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰ. ਡੀ. ਐੱਕਸ. ਬਲਾਸਟ ਕਰਨ ਦੀ ਗੱਲ ਕੀਤੀ ਗਈ ਹੈ। ਇਹ ਕਿਸੇ ਅਣਪਛਾਤੇ ਵੱਲੋਂ ਈ-ਮੇਲ ਭੇਜ ਕੇ ਦਿੱਤੀ ਗਈ ਹੈ। ਧਮਕੀ ਭਰੀ ਈ-ਮੇਲ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੌਕਸੀ ਵਜੋਂ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ, ਪਰਿਕਰਮਾ, ਲੰਗਰ ਹਾਲ ਅਤੇ ਸਰਾਵਾਂ ਤੇ ਟਾਸਕ ਫੋਰਸ ਤਾਇਨਾਤ ਕਰਕੇ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਈ ਹੈ। ਜ਼ਿਕਰਯੋਗ ਹੈ ਕਿ ਗੱਲ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰ. ਡੀ. ਐੱਕਸ. ਬਲਾਸਟ ਕਰਨ ਦੀ ਧਮਕੀ ਮਿਲੀ ਸੀ।

ਇਹ ਵੀ ਪੜ੍ਹੋ-  ਅੰਮ੍ਰਿਤਸਰੀਏ ਹੋ ਜਾਣ ਸਾਵਧਾਨ, 2 ਵਾਰ ਅਪੀਲ ਤੇ ਤੀਸਰੀ ਵਾਰ ਚਲਾਨ, ਪੜ੍ਹੋ ਕੀ ਹੈ ਮਾਮਲਾ

ਇਸ ਮਾਮਲੇ 'ਤੇ ਐੱਸ. ਜੀ. ਪੀ. ਸੀ. ਦੇ ਸਕੱਤਰ ਪ੍ਰਤਾਪ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਦਿੰਦਾ ਹੈ ਤਾਂ ਨਿੰਦਾਯੋਗ ਹੈ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਸਿਰਫ਼ ਸਿੱਖਾਂ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਦਾ ਧਾਰਮਿਕ ਸਥਾਨ ਹੈ, ਜਿੱਥੇ ਹਰ ਧਰਮ ਅਤੇ ਜਾਤ ਦਾ ਵਿਅਕਤੀ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੁੰਦਾ ਹੈ ਤੇ ਲੰਗਰ ਛੱਕਦਾ ਹੈ। ਜੇਕਰ ਅਜਿਹੇ ਸਥਾਨ ਨੂੰ ਕਿਸੇ ਨੇ ਵੀ ਧਮਕੀ ਦਿੱਤੀ ਹੈ ਤਾਂ ਮੈਂ ਸਮਝਦਾ ਹਾਂ ਉਸ ਵਿਅਕਤੀ ਦਾ ਕੋਈ ਧਰਮ ਹੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਮੈਂ ਸੰਗਤ ਨੂੰ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ। ਜਿਵੇਂ ਲੋਕ ਪਹਿਲਾਂ ਦਰਸ਼ਨ ਕਰਦੇ ਸਨ ਉਂਝ ਹੀ ਦਰਸ਼ਨ ਕਰਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੇ ਬਾਕੀ ਏਜੰਸੀਆਂ ਨੂੰ ਬੇਨਤੀ ਕੀਤੀ ਕਿ ਅਜਿਹੇ ਵਿਅਕਤੀਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋNRI ਪਰਿਵਾਰ ਦੇ ਬੰਦ ਘਰ ਦਾ ਆਇਆ ਮੋਟਾ ਬਿਜਲੀ ਦਾ ਬਿੱਲ, ਪੂਰਾ ਪਰਿਵਾਰ ਰਹਿ ਗਿਆ ਹੱਕਾ ਬੱਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News