ਵੱਡੀ ਖ਼ਬਰ : ਕੋਵਿਡ-19 ਕਾਰਨ ਪੰਜਾਬ ਸਮੇਤ ਦੇਸ਼ ਭਰ ’ਚ 3 ਮੌਤਾਂ, 118 ਨਵੇਂ ਮਾਮਲੇ ਆਏ ਸਾਹਮਣੇ
Wednesday, May 08, 2024 - 09:55 PM (IST)
ਜੈਤੋ (ਰਘੂਨੰਦਨ ਪਰਾਸ਼ਰ)– ਦੇਸ਼ ਭਰ ’ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 118 ਨਵੇਂ ਮਾਮਲੇ ਸਾਹਮਣੇ ਆਏ ਹਨ। ਇਲਾਜ ਅਧੀਨ 145 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਐਕਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ 810 ਰਹਿ ਗਈ ਹੈ। ਉੱਤਰ ਪ੍ਰਦੇਸ਼ ’ਚ ਦੇਸ਼ ਭਰ ’ਚੋਂ ਸਭ ਤੋਂ ਵੱਧ 13 ਸਰਗਰਮ ਮਰੀਜ਼ ਹਨ।
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਬੁੱਧਵਾਰ ਸਵੇਰੇ 8 ਵਜੇ ਤੱਕ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ’ਚ 1 ਮਰੀਜ਼ ਪੰਜਾਬ ਤੇ 2 ਮਰੀਜ਼ ਕੇਰਲਾ ਦੇ ਹਨ।
ਇਹ ਖ਼ਬਰ ਵੀ ਪੜ੍ਹੋ : BJP ਦੀ 19ਵੀਂ ਲਿਸਟ ਜਾਰੀ, ਪੰਜਾਬ ਦੇ ਆਨੰਦਪੁਰ ਸਾਹਿਬ, ਫਿਰੋਜ਼ਪੁਰ ਤੇ ਸੰਗਰੂਰ ਤੋਂ ਇਹ ਹੋਣਗੇ MP ਉਮੀਦਵਾਰ
ਪਿਛਲੇ 24 ਘੰਟਿਆਂ ’ਚ 145 ਮਰੀਜ਼ ਠੀਕ ਹੋ ਗਏ ਹਨ, ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁਲ ਗਿਣਤੀ 4,45,03,660 ਹੋ ਗਈ ਹੈ, ਜਦਕਿ 3 ਲੋਕਾਂ ਦੀ ਮੌਤ ਦੇ ਨਾਲ ਕੁਲ ਮੌਤਾਂ ਦੀ ਗਿਣਤੀ 5,33,596 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਵਿਡ-19 ਦੇ 118 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁਲ ਸੰਖਿਆ 4,50,38,066 ਹੋ ਗਈ ਹੈ। ਦੇਸ਼ ’ਚ ਹੁਣ ਤਕ 220,68,94,118 ਟੀਕੇ ਲਗਵਾਏ ਜਾ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।