ਵੱਡੀ ਖ਼ਬਰ : ਰਾਜਪੁਰਾ ਦੇ 8 ਪਿੰਡਾਂ ਨੂੰ ਮੋਹਾਲੀ 'ਚ ਕੀਤਾ ਗਿਆ ਸ਼ਾਮਲ, ਪੜ੍ਹੋ ਪੂਰੀ LIST
Thursday, May 22, 2025 - 12:34 PM (IST)

ਮੋਹਾਲੀ/ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਦੇ ਅਧੀਨ ਪੈਂਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਦੇ ਬਨੂੜ ਸਬ-ਤਹਿਸੀਲ ਅਤੇ ਤਹਿਸੀਲ 'ਚ ਸ਼ਾਮਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਜਿਨ੍ਹਾਂ 8 ਪਿੰਡਾਂ ਨੂੰ ਪਟਿਆਲਾ ਜ਼ਿਲ੍ਹੇ ਤੋਂ ਮੋਹਾਲੀ ਜ਼ਿਲ੍ਹੇ 'ਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ 'ਚ ਪਿੰਡ ਮਾਣਕਪੁਰ, ਲੇਹਲਾਂ, ਗੁਰਦਿੱਤਪੁਰਾ (ਨੱਤਿਆਂ), ਉੱਚਾ ਖੇੜਾ, ਖੇੜਾ ਗੱਜੂ, ਹਦਾਇਤਪੁਰਾ, ਉਰਨਾ ਅਤੇ ਚੰਗੇਰਾ ਸ਼ਾਮਲ ਹਨ। ਇਹ ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦੇ ਐਲਾਨ ਦਾ ਜਾਣੋ ਕੀ ਹੈ ਅਸਲ ਸੱਚ
ਦੱਸਣਯੋਗ ਹੈ ਕਿ ਰਾਜਪੁਰਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਨੇ ਇਨ੍ਹਾਂ ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ 'ਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8