ਵੱਡੀ ਖ਼ਬਰ : ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲੇ ’ਚ ਇਕ ਨੌਜਵਾਨ ਸ਼ਿਮਲਾ ਤੋਂ ਗ੍ਰਿਫ਼ਤਾਰ

Monday, Sep 19, 2022 - 12:18 AM (IST)

ਵੱਡੀ ਖ਼ਬਰ : ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲੇ ’ਚ ਇਕ ਨੌਜਵਾਨ ਸ਼ਿਮਲਾ ਤੋਂ ਗ੍ਰਿਫ਼ਤਾਰ

ਚੰਡੀਗੜ੍ਹ : ਮੁਹਾਲੀ ਦੀ ਇਕ ਯੂਨੀਵਰਸਿਟੀ ’ਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦੇਸ਼ ਭਰ ’ਚ ਹਲਚਲ ਮਚੀ ਹੋਈ ਹੈ। ਇਸ ਮਾਮਲੇ ’ਚ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਸ ਨੇ ਇਸ ਮਾਮਲੇ ’ਚ ਕਾਰਵਾਈ ਕਰਦਿਆਂ ਸ਼ਿਮਲਾ ਤੋਂ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਦੀਆਂ ਤਾਰਾਂ ਕਿੱਥੋਂ ਤੱਕ ਜੁੜੀਆਂ ਹਨ। ਦੱਸ ਦੇਈਏ ਕਿ ਇਹ ਹੁਣ ਤੱਕ ਦੀ ਦੂਜੀ ਗ੍ਰਿਫ਼ਤਾਰੀ ਹੈ। ਵਿਦਿਆਰਥੀਆਂ ਤੇ ਵਿਦਿਆਰਥਣਾਂ ਵੱਲੋਂ ਕਾਰਵਾਈ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਅਤੇ ਯੂਨੀਵਰਸਿਟੀ ਅਗਲੇ 2 ਦਿਨਾਂ ਤੱਕ ਬੰਦ ਰਹੇਗੀ।

ਇਹ ਖ਼ਬਰ ਵੀ ਪੜ੍ਹੋ : ਆਮ ਆਦਮੀ ਵੱਲੋਂ ‘ਆਮ ਆਦਮੀ ਕਲੀਨਿਕਾਂ’ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਚੇਤਨ ਸਿੰਘ ਜੌੜਾਮਾਜਰਾ

ਤੁਹਾਨੂੰ ਦੱਸ ਦੇਈਏ ਕਿ ਵੀਡੀਓ ਵਾਇਰਲ ਕਰਨ ਵਾਲੀ ਲੜਕੀ ਦੇ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਵੀਡੀਓ ਬਣਾਉਣ ਵਾਲੀ ਹੋਸਟਲ ’ਚ ਰਹਿੰਦੀ ਲੜਕੀ ਨੇ ਬੀਤੀ ਰਾਤ ਵਾਰਡਨ ਦੇ ਸਾਹਮਣੇ ਆਪਣਾ ਗੁਨਾਹ ਕਬੂਲ ਕਰ ਲਿਆ ਸੀ। ਉਕਤ ਲੜਕੀ ਸ਼ਿਮਲਾ ’ਚ ਬੈਠੇ ਆਪਣੇ ਦੋਸਤ ਨੂੰ ਲੜਕੀਆਂ ਦੀਆਂ ਇਤਰਾਜ਼ਯੋਗ ਵੀਡੀਓਜ਼ ਭੇਜਦੀ ਸੀ। ਬੀਤੀ ਰਾਤ ਇਕ ਪ੍ਰਾਈਵੇਟ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਕਾਰਨ ਦੇਰ ਰਾਤ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ।


author

Manoj

Content Editor

Related News