ਵੱਡੀ ਖ਼ਬਰ: ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
Sunday, Jan 04, 2026 - 05:15 PM (IST)
ਅੰਮ੍ਰਿਤਸਰ (ਅਕਸ਼ੈ)- ਅੰਮ੍ਰਿਤਸਰ 'ਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਆਮ ਆਦਮੀ ਪਾਰਟੀ ਦੇ ਇੱਕ ਸਰਪੰਚ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਬਦਮਾਸ਼ਾਂ ਨੇ ਮੈਰਿਜ ਪੈਲੇਸ ਵਿੱਚ ਆ ਕੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਸਰਪੰਚ ਜਰਮਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: PG 'ਚ ਕੁੜੀ ਦੇ ਰਹਿਣ ਤੋਂ ਖਫ਼ਾ ਰਹਿੰਦਾ ਸੀ ਪਿਓ, ਜਵਾਨ ਧੀ ਨੂੰ ਦਿੱਤੀ ਬੇਰਹਿਮ ਮੌਤ
ਮ੍ਰਿਤਕ ਸਰਪੰਚ ਜਰਮਲ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਰਪੰਚ ਸਨ। ਪੁਲਸ ਜਾਂਚ ਦੇ ਅਨੁਸਾਰ, ਉਨ੍ਹਾਂ 'ਤੇ ਪਹਿਲਾਂ ਵੀ 3 ਵਾਰ ਹਮਲਾ ਹੋ ਚੁੱਕਾ ਸੀ। ਫਾਇਰਿੰਗ ਦੀ ਸੂਚਨਾ ਮਿਲਣ 'ਤੇ ਪੁਲਸ ਪੈਲੇਸ ਪਹੁੰਚੀ ਅਤੇ ਪੂਰੇ ਪੈਲੇਸ ਨੂੰ ਘੇਰ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵਿਆਹ ਸਮਾਗਮ ਵਿੱਚ ਆਏ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ
ਪੁਲਸ ਨੂੰ ਸ਼ੱਕ ਹੈ ਕਿ ਸਰਪੰਚ ਦੀ ਰੈਕੀ ਕੀਤੀ ਜਾ ਰਹੀ ਸੀ। ਪੁਲਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
