ਅਸਲਾ ਲਾਇਸੈਂਸ ਅਪਲਾਈ ਕਰਨ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਜਾਓ ਸਾਵਧਾਨ ਨਹੀਂ ਤਾਂ...

Saturday, Aug 30, 2025 - 09:45 AM (IST)

ਅਸਲਾ ਲਾਇਸੈਂਸ ਅਪਲਾਈ ਕਰਨ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਜਾਓ ਸਾਵਧਾਨ ਨਹੀਂ ਤਾਂ...

ਲੁਧਿਆਣਾ (ਗੌਤਮ) : ਅਸਲਾ ਲਾਇਸੈਂਸ ਅਪਲਾਈ ਕਰਨ ਜਾਂ ਰੀਨਿਊ ਕਰਾਉਣ ਵਾਲਿਆਂ ਲਈ ਵੱਡਾ ਅਲਰਟ ਹੈ। ਦਰਅਸਲ ਜਾਅਲੀ ਡੋਪ ਟੈਸਟ ਰਿਪੋਰਟਾਂ ਜਮ੍ਹਾਂ ਕਰਵਾ ਕੇ ਅਸਲਾ ਲਾਇਸੈਂਸ ਅਪਲਾਈ ਕਰਨ ਜਾਂ ਰੀਨਿਊ ਕਰਨ ਵਾਲੇ ਲੋਕਾਂ 'ਤੇ ਪੁਲਸ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਨੇ ਇਸ ਮਾਮਲੇ ਸਬੰਧੀ ਵੀਰਵਾਰ ਨੂੰ ਤਿੰਨ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਹੁਣ ਤੱਕ ਪੁਲਸ ਨੇ ਇੱਕ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਏ. ਸੀ. ਪੀ. ਲਾਇਸੈਂਸਿੰਗ ਰਾਜੇਸ਼ ਸ਼ਰਮਾ ਦੀ ਸ਼ਿਕਾਇਤ 'ਤੇ ਪੁਲਸ ਵਿਭਾਗ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰਨ, ਗਲਤ ਦਸਤਾਵੇਜ਼ ਬਣਾ ਕੇ ਧੋਖਾਧੜੀ ਕਰਨ, ਜਾਅਲੀ ਦਸਤਾਵੇਜ਼ ਤਿਆਰ ਕਰਨ ਅਤੇ ਅਸਲੀ ਦਸਤਾਵੇਜ਼ਾਂ ਦੀ ਥਾਂ 'ਤੇ ਉਨ੍ਹਾਂ ਦੀ ਵਰਤੋਂ ਕਰਨ, ਜਾਅਲੀ ਸੀਲਾਂ ਬਣਾਉਣ ਅਤੇ ਉਨ੍ਹਾਂ ਦੀ ਵਰਤੋਂ ਕਰਨ, ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਥਾਣਾ ਡਵੀਜ਼ਨ ਨੰਬਰ-5 ਵਿੱਚ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ! ਜਾਣੋ ਕਿਉਂ ਐਲਾਨੀ ਗਈ ਛੁੱਟੀ

ਪੁਲਸ ਨੇ ਸਚਦੇਵ ਸਿੰਘ ਧਾਲੀਵਾਲ ਪੁੱਤਰ ਲਾਲ ਸਿੰਘ ਉਰਫ਼ ਸਤਵਿੰਦਰ ਸਿੰਘ, ਵਾਸੀ ਸੰਤੋਖ ਨਗਰ, ਸੰਜੀਵ ਮਲਿਕ ਪੁੱਤਰ ਰਾਮਜੀ ਦਾਸ, ਵਾਸੀ ਨਿਊ ਸ਼ਿਵਪੁਰੀ ਸੇਖੇਵਾਲ ਰੋਡ ਅਤੇ ਉਸ ਦੇ ਭਰਾ ਮੁਨੀਸ਼ ਮਲਿਕ ਖ਼ਿਲਾਫ਼ ਕਾਰਵਾਈ ਕੀਤੀ ਹੈ। ਏ. ਸੀ. ਪੀ. ਲਾਇਸੈਂਸਿੰਗ ਨੇ ਦੱਸਿਆ ਕਿ ਉਕਤ ਦੋਸ਼ੀ ਸਚਦੇਵ ਸਿੰਘ ਨੇ ਮਈ 2025 ਵਿੱਚ ਆਪਣਾ ਲਾਇਸੈਂਸ ਬਣਾਉਣ ਲਈ ਇੱਕ ਫਾਈਲ ਜਮ੍ਹਾਂ ਕਰਵਾਈ ਸੀ ਅਤੇ ਦੋਸ਼ੀ ਦਾ ਲਾਇਸੈਂਸ ਬਣਵਾਇਆ ਗਿਆ ਸੀ ਪਰ ਪੁਲਸ ਵਿਭਾਗ ਵੱਲੋਂ ਦਸਤਾਵੇਜ਼ਾਂ ਦੀ ਕਰਾਸ ਚੈਕਿੰਗ ਦੌਰਾਨ ਪਤਾ ਲੱਗਿਆ ਕਿ ਉਕਤ ਦੋਸ਼ੀ ਵੱਲੋਂ ਜਾਅਲੀ ਡੋਪ ਟੈਸਟ ਰਿਪੋਰਟ ਜਮ੍ਹਾਂ ਕਰਵਾਈ ਗਈ ਸੀ। ਜਿਸ 'ਤੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਵਿਭਾਗ ਨੂੰ ਉਸਦਾ ਲਾਇਸੈਂਸ ਰੱਦ ਕਰਨ ਲਈ ਲਿਖ਼ਤੀ ਬੇਨਤੀ ਭੇਜੀ ਗਈ ਹੈ। ਦੋਸ਼ੀ ਸੰਜੀਵ ਮਲਿਕ ਨੇ ਆਪਣੇ ਅਸਲਾ ਲਾਇਸੈਂਸ 'ਤੇ ਇੱਕ ਹੋਰ ਹਥਿਆਰ ਦਰਜ ਕਰਨ ਲਈ ਅਰਜ਼ੀ ਦਿੱਤੀ ਸੀ ਅਤੇ ਫਾਈਲ ਦੇ ਨਾਲ ਡੋਪ ਟੈਸਟ ਰਿਪੋਰਟ ਵਿਭਾਗ ਨੂੰ ਪੇਸ਼ ਕੀਤੀ ਸੀ ਪਰ ਜਾਂਚ ਦੌਰਾਨ ਰਿਪੋਰਟ ਜਾਅਲੀ ਨਿਕਲੀ। ਤੀਜੇ ਦੋਸ਼ੀ ਮੁਨੀਸ਼ ਮਲਿਕ ਵੱਲੋਂ ਵੀ ਅਸਲਾ ਲਾਇਸੈਂਸ ਲਈ ਅਰਜ਼ੀ ਦਿੱਤੀ ਗਈ ਸੀ ਅਤੇ ਉਸਨੇ ਵੀ ਜਾਅਲੀ ਡੋਪ ਟੈਸਟ ਰਿਪੋਰਟ ਜਮ੍ਹਾਂ ਕਰਵਾਈ ਸੀ। ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਏ ਗਏ ਹਨ ਅਤੇ ਉਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਹੜ੍ਹਾਂ ਵਿਚਾਲੇ ਪੰਜਾਬ ਦੇ ਆਂਗਣਵਾੜੀ ਸੈਂਟਰਾਂ 'ਚ ਛੁੱਟੀਆਂ ਦਾ ਐਲਾਨ, ਇਸ ਲਈ ਲਿਆ ਫ਼ੈਸਲਾ
ਗਿਰੋਹ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ: ਪੁਲਸ ਕਮਿਸ਼ਨਰ
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਉਪਰੋਕਤ ਕਾਰਵਾਈ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਪੁਲਸ ਨੂੰ ਪਤਾ ਲੱਗਾ ਸੀ ਕਿ ਕੁੱਝ ਲੋਕ ਅਸਲਾ ਲਾਇਸੈਂਸ ਲਈ ਅਰਜ਼ੀ ਦਿੰਦੇ ਸਮੇਂ ਜਾਂ ਲਾਇਸੈਂਸ ਦੇ ਨਵੀਨੀਕਰਨ ਲਈ ਜਾਅਲੀ ਡੋਪ ਟੈਸਟ ਰਿਪੋਰਟਾਂ ਜਮ੍ਹਾਂ ਕਰਵਾਉਂਦੇ ਹਨ। ਜਿਸ ਕਾਰਨ ਵਿਭਾਗ ਵੱਲੋਂ ਫਾਈਲਾਂ ਦੀ ਕਰਾਸ ਚੈਕਿੰਗ ਕੀਤੀ ਜਾ ਰਹੀ ਹੈ। ਇਸ ਲਈ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਇੱਕ ਪੱਤਰ ਭੇਜਿਆ ਜਾ ਰਿਹਾ ਹੈ। ਕੁੱਝ ਡੋਪ ਟੈਸਟ ਰਿਪੋਰਟਾਂ ਦਾ ਰਿਕਾਰਡ ਵੀ ਸਿਵਲ ਹਸਪਤਾਲ ਵਿੱਚ ਮੌਜੂਦ ਨਹੀਂ ਮਿਲਿਆ। ਜਾਂਚ ਦੌਰਾਨ ਪਤਾ ਲੱਗਾ ਕਿ ਇਨ੍ਹਾਂ ਲੋਕਾਂ ਵੱਲੋਂ ਜਾਅਲੀ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਹਨ, ਜਿਸ ਲਈ ਜਾਅਲੀ ਮੋਹਰਾਂ, ਦਸਤਖ਼ਤ ਅਤੇ ਹੋਰ ਕੰਮ ਜਾਅਲੀ ਤਰੀਕੇ ਨਾਲ ਕੀਤੇ ਗਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਪਿੱਛੇ ਇੱਕ ਗਿਰੋਹ ਹੈ, ਜੋ ਭਾਰੀ ਰਕਮ ਲੈ ਕੇ ਨਸ਼ੇੜੀਆਂ ਦੇ ਜਾਅਲੀ ਸਰਟੀਫਿਕੇਟ ਤਿਆਰ ਕਰ ਰਿਹਾ ਹੈ। ਇਨ੍ਹਾਂ ਲੋਕਾਂ ਦੀ ਪੁਲਸ ਵੱਲੋਂ ਪਛਾਣ ਵੀ ਕੀਤੀ ਗਈ ਹੈ। ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੁਲਸ ਇਸ ਸਬੰਧ ਵਿੱਚ ਵਿਭਾਗ ਨਾਲ ਧੋਖਾ ਕਰਨ ਵਾਲਿਆਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਜਲਦੀ ਹੀ ਇਸਦਾ ਪਰਦਾਫਾਸ਼ ਹੋ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News