ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ
Saturday, Oct 12, 2024 - 05:34 PM (IST)
ਚੰਡੀਗੜ੍ਹ : ਡਰਾਈਵਿੰਗ ਲਾਈਸੈਂਸ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸੰਯੁਕਤ ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ ਨੇ ਸਮੂਹ ਰਜਿਸਟ੍ਰਿੰਗ ਅਥਾਰਟੀਆਂ ਅਤੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸੰਬੰਧਤ ਫੇਸਲੈੱਸ ਸੇਵਾਵਾਂ ਹੋਣ ਦੇ ਬਾਵਜੂਦ ਪ੍ਰਾਰਥੀ ਨੂੰ ਦਫ਼ਤਰ ਨਾ ਬੁਲਾਇਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, ਭਲਕੇ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ
ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਪ੍ਰਾਰਥੀ ਨੂੰ ਦਫ਼ਤਰ ਬੁਲਾਉਂਦਾ ਹੈ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜ਼ਿੰਮੇਵਾਰੀ ਸਬੰਧਤ ਕਰਮਚਾਰੀ ਦੀ ਆਪਣੀ ਹੋਵੇਗੀ। ਇਹ ਹਦਾਇਤ ਉਸ ਸਮੇਂ ਜਾਰੀ ਕੀਤੀ ਗਈ ਹੈ ਜਦੋਂ ਸੂਬਾ ਸਰਕਾਰ ਫੇਸਲੈੱਸ ਸੇਵਾਵਾਂ ਨੂੰ ਵਧਾ ਰਹੀ ਹੈ। ਇਸ ਤਹਿਤ ਪ੍ਰਾਰਥੀ ਨੂੰ ਆਪਣੇ ਘਰ ਤੋਂ ਬੈਠੇ ਹੀ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਇਸ ਦਿਨ ਤੋਂ ਦਸਤਕ ਦੇ ਸਕਦੀ ਹੈ ਠੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e