ਘੁੰਗਰਾਲੀ ਬਾਇਓ ਗੈਸ ਪਲਾਂਟ ਨੂੰ ਲੈ ਕੇ ਵੱਡੀ ਖ਼ਬਰ, ਐਕਸ਼ਨ ''ਚ CM ਮਾਨ

Tuesday, Oct 01, 2024 - 02:19 PM (IST)

ਘੁੰਗਰਾਲੀ ਬਾਇਓ ਗੈਸ ਪਲਾਂਟ ਨੂੰ ਲੈ ਕੇ ਵੱਡੀ ਖ਼ਬਰ, ਐਕਸ਼ਨ ''ਚ CM ਮਾਨ

ਚੰਡੀਗੜ੍ਹ/ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਘੁੰਗਰਾਲੀ ਬਾਇਓ ਗੈਸ ਪਲਾਂਟ ਦਾ ਮਸਲਾ ਹੱਲ ਹੋ ਗਿਆ ਹੈ। ਪ੍ਰਦੂਸ਼ਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਮੁੱਖ ਮੰਤਰੀ ਵਲੋਂ ਘੁੰਗਰਾਲੀ ਵਾਸੀਆਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਫੋਨ 'ਤੇ ਗੱਲ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਹ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਮਾਨ ਨੇ ਕਿਹਾ ਕਿ ਪੰਜਾਬ ਵਿਚ ਜੇਕਰ ਕੋਈ ਪਲਾਂਟ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਪਲਾਂਟ ਮਾਲਕਾਂ ਨੇ ਲਿਖਤੀ ਰੂਪ ਵਿਚ ਇਕ ਸਮਝੌਤਾ ਕੀਤਾ ਹੈ ਕਿ ਉਹ ਪ੍ਰਦੂਸ਼ਣ ਦੇ ਮਾਪਦੰਡਾਂ ਨੂੰ ਪੂਰਾ ਕਰਨਗੇ। ਮੁੱਖ ਮੰਤਰੀ ਨੇ ਦੱਸਿਆ ਕਿ ਗੱਲਬਾਤ ਦੌਰਾਨ ਪਿੰਡ ਵਾਸੀਆਂ ਨੇ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਸਹਿਮਤੀ ਦਿੰਦਿਆਂ ਸਰਕਾਰ ਦਾ ਸਾਥ ਦਿੱਤਾ ਹੈ। ਜਿਸ ਨਾਲ ਘੁੰਗਰਾਲੀ ਬਾਇਓ ਗੈਸ ਪਲਾਂਟ ਦਾ ਮਸਲਾ ਹੱਲ ਹੋ ਗਿਆ ਹੈ। ਮਾਨ ਨੇ ਪਿੰਡ ਵਾਸੀਆਂ ਦੀ ਤਾਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੂਰੇ ਪੰਜਾਬ ਵਿਚ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਵਾਅਦਾ ਵੀ ਕੀਤਾ ਕਿ ਉਹ ਜਲਦੀ ਹੀ ਖੇਡ ਮੇਲੇ 'ਚ ਉਨ੍ਹਾਂ ਦੇ ਵਿਚਕਾਰ ਪਹੁੰਚਣਗੇ।

ਕੀ ਹੈ ਮਾਮਲਾ

ਲੁਧਿਆਣਾ ਜ਼ਿਲ੍ਹੇ ਵਿਚ ਘੁੰਗਰਾਲੀ ਬਾਇਓਗੈਸ ਪਲਾਂਟ ਨੂੰ ਲੈ ਕੇ ਲੋਕਾਂ ਵਿਚ ਨਾਰਾਜ਼ਗੀ ਸੀ। ਪਿੰਡ ਵਾਸੀਆਂ ਨੇ ਦਾਅਵਾ ਕੀਤਾ ਸੀ ਕਿ ਇਸ ਪਲਾਂਟ ਤੋਂ ਬਦਬੂ ਅਤੇ ਪਾਣੀ ਪ੍ਰਦੂਸ਼ਿਤ ਹੋਣ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਰਹੀ ਹੈ। ਇਸ ਮਾਮਲੇ ਨੇ ਵਿਵਾਦ ਪੈਦਾ ਕੀਤਾ ਹੈ ਅਤੇ ਲੋਕਾਂ ਨੇ ਚੋਣਾਂ ਦਾ ਬਾਇਕਾਟ ਕਰਦਿਆਂ ਪ੍ਰਦਰਸ਼ਨ ਕੀਤੇ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਪਲਾਂਟ ਨੂੰ ਜਲਦ ਤੋਂ ਜਲਦ ਬੰਦ ਕੀਤਾ ਜਾਵੇ ਜਾਂ ਕਿਸੇ ਹੋਰ ਥਾਂ 'ਤੇ ਸ਼ਿਫਟ ਕੀਤਾ ਜਾਵੇ। 


author

Gurminder Singh

Content Editor

Related News