ਹਾਈ ਸਕਿਓਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ, ਟਰਾਂਸਪੋਰਟ ਮੰਤਰੀ ਦਾ ਇਹ ਬਿਆਨ ਆਇਆ ਸਾਹਮਣੇ

01/10/2024 7:18:59 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ’ਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟ (ਐੱਚ.ਐੱਸ.ਆਰ.ਪੀ.) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਧੀਨ ਹੀ ਪੰਜਾਬ ਰਾਜ ’ਚ ਵੀ ਹਾਈ ਸਕਿਓਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ’ਚ ਜਾ ਕੇ ਹਾਈ ਸਕਿਓਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ।

ਇਹ ਵੀ ਪੜ੍ਹੋ : ਕੈਨੇਡਾ ’ਚ ਆਮ ਚੋਣਾਂ ਤੋਂ ਪਹਿਲਾਂ ਟਰੂਡੋ ਸਰਕਾਰ ਲਈ ਖ਼ਤਰੇ ਦੀ ਘੰਟੀ, 82 ਫੀਸਦੀ ਲੋਕ ਬੋਲੇ-ਦੇਸ਼ ’ਚ ਆਰਥਿਕ ਮੰਦੀ!

ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਓਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਮੁਹਿੰਮ ਚਲਾਈ ਗਈ ਸੀ ਜਿਸ ਸਦਕਾ ਜ਼ਿਆਦਾਤਰ ਲੋਕਾਂ ਵੱਲੋਂ ਆਪਣੇ ਵਾਹਨਾਂ ’ਤੇ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲੁਆਈ ਜਾ ਚੁੱਕੀ ਹੈ। ਉਨ੍ਹਾਂ ਮੁੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ’ਤੇ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ’ਚ ਚਲਾਨ ਦੇ ਨਾਲ-ਨਾਲ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਪਾਸਪੋਰਟ ਬਣਾਉਣ ਦੇ ਮਾਮਲੇ 'ਚ ਪੰਜਾਬੀਆਂ ਨੇ ਤੋੜੇ ਸਾਰੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Anuradha

This news is Content Editor Anuradha