ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ

Wednesday, Sep 25, 2024 - 12:13 PM (IST)

ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ

ਚੰਡੀਗੜ੍ਹ : ਪੰਜਾਬ ਵਿਚ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਦਰਅਸਲ ਸੂਬਾ ਚੋਣ ਕਮਿਸ਼ਨ ਅੱਜ ਦੁਪਹਿਰ ਬਾਅਦ ਪ੍ਰੈਸ ਕਾਨਫਰੰਸ ਕਰੇਗਾ। ਸੰਭਵ ਹੈ ਕਿ ਚੋਣ ਕਮਿਸ਼ਨ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਕਰ ਸਕਦਾ ਹੈ। ਪੰਚਾਇਤ ਵਿਭਾਗ ਨੇ ਇਸ ਨੋਟੀਫਿਕੇਸ਼ਨ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਭੇਜਿਆ ਸੀ ਅਤੇ ਹੁਣ ਚੋਣ ਕਮਿਸ਼ਨ ਇਸ ਅਧਾਰ 'ਤੇ ਪੰਚਾਇਤ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵਲੋਂ ਦੁਪਹਿਰ 3 ਵਜੇ ਪੰਜਾਬ ਭਵਨ ਵਿਚ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ

ਇਥੇ ਇਹ ਦੱਸਣਯੋਗ ਹੈ ਕਿ ਪੰਜਾਬ ਵਿਚ 13000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਕੀਤੀਆਂ ਜਾ ਚੁੱਕੀਆਂ ਹਨ। ਦੋ ਹਫਤੇ ਪਹਿਲਾਂ ਬਾਕੀ 153 ਵਿਚੋਂ 76 ਪੰਚਾਇਤੀ ਕਮੇਟੀਆਂ ਨੂੰ ਵੀ ਸਰਕਾਰ ਨੇ ਭੰਗ ਕਰ ਦਿੱਤਾ ਸੀ। ਜਦਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਕਾਰੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਂ ਹਨ। 

ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ ਦੇ ਪਿੰਡ ਜੋੜਿਆਂ ਕਲਾਂ 'ਚ ਵੱਡੀ ਘਟਨਾ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਮਿਲੀਆਂ ਲਾਸ਼ਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News