ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕਦੋਂ ਹੋਣਗੀਆਂ!

Monday, Aug 05, 2024 - 05:05 PM (IST)

ਚੰਡੀਗੜ੍ਹ : ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਤੰਬਰ ਮਹੀਨੇ ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਦੇ ਏ. ਜੀ. ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਭਰੋਸਾ ਦਿੱਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਗਰਮੀ ਤੇ ਹੁੰਮਸ ਦੌਰਾਨ ਪੰਜਾਬੀਆਂ ਲਈ ਚਿੰਤਾ ਭਰੀ ਖ਼ਬਰ, ਮਾਨਸੂਨ ਨੂੰ ਲੈ ਕੇ ਸਾਹਮਣੇ ਆਈ ਇਹ ਗੱਲ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਏ. ਜੀ. ਨੇ 3 ਹਫ਼ਤਿਆਂ ਦਾ ਸਮਾਂ ਮੰਗਿਆ ਹੈ ਕਿਉਂਕਿ ਇਸ ਨਾਲ ਜੁੜਿਆ ਇਕ ਮਾਮਲਾ ਸੁਪਰੀਮ ਕੋਰਟ 'ਚ ਵੀ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ’ਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਸੰਮਤੀਆਂ ਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ। ਪੰਜਾਬ ਸਰਕਾਰ ਨੇ ਪਿਛਲੇ ਸਾਲ ਪੰਚਾਇਤਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਇਨ੍ਹਾਂ ਨੂੰ 11 ਅਗਸਤ, 2023 ਨੂੰ ਭੰਗ ਕਰ ਦਿੱਤਾ ਸੀ, ਜਿਸ ਕਾਰਨ ਜ਼ਿਆਦਾਤਰ ਸਰਪੰਚ ਇਸ ਦੇ ਵਿਰੋਧ ’ਚ ਆ ਗਏ ਸਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦਾ ਇਹ ਟੋਲ ਪਲਾਜ਼ਾ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ 'ਚ ਸ਼ਾਮਲ

ਉਨ੍ਹਾਂ ਦਾ ਕਹਿਣਾ ਸੀ ਕਿ 6 ਮਹੀਨੇ ਪਹਿਲਾਂ ਸਰਕਾਰ ਉਨ੍ਹਾਂ ਨੂੰ ਹਟਾ ਕੇ ਉਨ੍ਹਾਂ ਦੇ ਅਧਿਕਾਰਾਂ ਨੂੰ ਖੋਹ ਰਹੀ ਹੈ। ਇਹ ਚੋਣਾਂ ਵੱਖ-ਵੱਖ ਸਿਆਸੀ ਪਾਰਟੀਆਂ ਲਈ ਕਾਫ਼ੀ ਚੁਣੌਤੀ ਪੂਰਨ ਹੋਣਗੀਆਂ, ਜਿਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ’ਚ ਜੁੱਟੀਆਂ ਹੋਈਆਂ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


 


Babita

Content Editor

Related News