ਪੰਜਾਬ ''ਚ ਪ੍ਰਾਪਰਟੀ ਟੈਕਸ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਦੀ ਡੈੱਡਲਾਈਨ ਖ਼ਤਮ

Monday, Sep 30, 2024 - 11:44 AM (IST)

ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ ਦਿੱਤੀ ਜਾ ਰਹੀ 10 ਫੀਸਦੀ ਛੋਟ ਦੀ ਡੈੱਡਲਾਈਨ ਸੋਮਵਾਰ ਨੂੰ ਖ਼ਤਮ ਹੋ ਜਾਵੇਗੀ। ਇਸ ਤੋਂ ਪਹਿਲਾਂ ਨਗਰ ਨਿਗਮ ਵੱਲੋਂ ਲੋਕਾਂ ਦੀ ਸਹੂਲਤ ਦੇ ਨਾਂ ’ਤੇ ਛੁੱਟੀਆਂ ਦੌਰਾਨ ਦਫ਼ਤਰ ਖੁੱਲ੍ਹੇ ਰੱਖੇ ਗਏ ਅਤੇ ਫੀਲਡ ’ਚ ਵੀ ਕੈਂਪ ਲਗਾਏ ਗਏ, ਜਿੱਥੇ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲੇ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ। ਇਸ ਸਬੰਧ ’ਚ ਕਮਿਸ਼ਨਰ ਆਦਿੱਤਿਆ ਦਾ ਕਹਿਣਾ ਹੈ ਕਿ ਲੋਕਾਂ ਨੂੰ ਆਨਲਾਈਨ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜਦਕਿ 30 ਸਤੰਬਰ ਤੋਂ ਬਾਅਦ ਲੋਕਾਂ ਨੂੰ ਮੌਜੂਦਾ ਵਿੱਤੀ ਸਾਲ ਦਾ ਪੂਰਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਸਰਕਾਰ ਕੋਲ ਪਹੁੰਚਿਆ ਮਾਮਲਾ

ਨਗਰ ਨਿਗਮ ਦੇ ਸਾਹਮਣੇ ਹੈ 1 ਦਿਨ ’ਚ 11 ਕਰੋੜ ਜੁਟਾਉਣ ਦਾ ਚੈਲੇਂਜ

ਨਗਰ ਨਿਗਮ ਵੱਲੋਂ ਪਿਛਲੇ ਸਾਲ ਦੀ ਰਿਕਵਰੀ ਦੇ ਅੰਕੜਿਆਂ ਦੇ ਆਧਾਰ ’ਤੇ 30 ਸਤੰਬਰ ਤੱਕ 10 ਫੀਸਦੀ ਛੋਟ ਦੇ ਨਾਲ 111 ਕਰੋੜ ਦਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਨ ਦਾ ਟਾਰਗੈੱਟ ਰੱਖਿਆ ਗਿਆ ਹੈ। ਇਸ ’ਚ ਐਤਵਾਰ ਤੱਕ ਲਗਭਗ 100 ਕਰੋੜ ਦੀ ਵਸੂਲੀ ਹੋਣ ਦੀ ਸੂਚਨਾ ਹੈ, ਜਿਸ ਕਾਰਨ ਨਗਰ ਨਿਗਮ ਦੇ ਸਾਹਮਣੇ ਇਕ ਦਿਨ ’ਚ 11 ਕਰੋੜ ਜੁਟਾਉਣ ਦਾ ਚੈਲੇਂਜ ਹੈ, ਜਿਸ ਦੇ ਮੱਦੇਨਜ਼ਰ ਕਮਿਸ਼ਨਰ ਵੱਲੋਂ ਸ਼ਾਮ 5 ਵਜੇ ਤੱਕ ਸੁਵਿਧਾ ਸੈਂਟਰ ਖੁੱਲ੍ਹੇ ਰੱਖਣ ਤੋਂ ਇਲਾਵਾ ਵਾਧੂ ਕਾਊਂਟਰ ਲਗਾਉਣ ਦੇ ਵੀ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਵਿਭਾਗ ਵਲੋਂ ਜਾਰੀ ਹੋਏ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News