ਪੰਜਾਬ ''ਚ PRTC ਤੇ ਪਨਬੱਸ ਨੂੰ ਲੈ ਕੇ ਵੱਡੀ ਖ਼ਬਰ, ਔਰਤਾਂ ਦੇ ਮੁਫ਼ਤ ਸਫ਼ਰ ਕਾਰਨ...

Tuesday, Jul 29, 2025 - 01:14 PM (IST)

ਪੰਜਾਬ ''ਚ PRTC ਤੇ ਪਨਬੱਸ ਨੂੰ ਲੈ ਕੇ ਵੱਡੀ ਖ਼ਬਰ, ਔਰਤਾਂ ਦੇ ਮੁਫ਼ਤ ਸਫ਼ਰ ਕਾਰਨ...

ਚੰਡੀਗੜ੍ਹ : ਪੰਜਾਬ 'ਚ ਮੁਫ਼ਤ ਸਫ਼ਰ ਦੇ ਚੱਲਦਿਆਂ ਪੀ. ਆਰ. ਟੀ. ਸੀ. ਅਤੇ ਪਨਬੱਸ 'ਤੇ ਕਰੀਬ 11 ਕਰੋੜ ਦਾ ਬਕਾਇਆ ਖੜ੍ਹਾ ਹੋ ਗਿਆ ਹੈ। ਸੂਬੇ 'ਚ ਸਾਲ 2021 ਤੋਂ ਹੀ ਔਰਤਾਂ ਨੂੰ ਬੱਸ ਦਾ ਮੁਫ਼ਤ ਸਫ਼ਰ ਕਰਵਾਇਆ ਜਾ ਰਿਹਾ ਹੈ ਅਤੇ ਮਾਨ ਸਰਕਾਰ ਦੇ ਸਮੇਂ ਵੀ ਇਸ ਨੂੰ ਜਾਰੀ ਰੱਖਿਆ ਗਿਆ ਹੈ। ਮੁਫ਼ਤ ਸਫ਼ਰ ਕਾਰਨ 840 ਕਰੋੜ ਦੇ ਬਿੱਲਾਂ 'ਚੋਂ ਸਿਰਫ 450 ਕਰੋੜ ਰੁਪਏ ਦੀ ਅਦਾਇਗੀ ਹੋਈ ਹੈ। ਇਸ ਬਾਰੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਮੰਨੀਏ ਤਾਂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਮਿਲ ਰਹੀ ਹੈ, ਜਿਸ ਕਾਰਨ ਉਹ ਚੱਕਾ ਜਾਮ ਕਰਨ ਲਈ ਮਜਬੂਰ ਹੋ ਜਾਂਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਮਾਨ ਸਰਕਾਰ ਨੇ ਲਿਆ ਵੱਡਾ ACTION

ਸੂਬੇ 'ਚ ਹਰ ਮਹੀਨੇ ਔਰਤਾਂ 58 ਤੋਂ 70 ਕਰੋੜ ਦਾ ਮੁਫ਼ਤ ਸਫ਼ਰ ਕਰਦੀਆਂ ਹਨ ਅਤੇ ਮੁਫ਼ਤ ਸਫ਼ਰ ਦੀ ਪੂਰੀ ਅਦਾਇਗੀ ਨਾ ਹੋਣ ਕਾਰਨ ਪੀ. ਆਰ. ਟੀ. ਸੀ. ਅਤੇ ਪਨਬੱਸ 'ਤੇ 1100 ਕਰੋੜ ਰੁਪਏ ਦਾ ਬਕਾਇਆ ਹੋ ਚੁੱਕਾ ਹੈ। ਇਸ ਨਾਲ ਸੂਬੇ ਦੇ ਕਈ ਜ਼ਿਲ੍ਹਿਆਂ ਅਤੇ ਪਿੰਡਾਂ ਦੇ 70 ਤੋਂ ਜ਼ਿਆਦਾ ਛੋਟੇ ਰੂਟ ਪ੍ਰਭਾਵਿਤ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਇਸ ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ (ਵੀਡੀਓ)

ਇਸ ਬਾਰੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਔਰਤਾਂ ਦੇ ਮੁਫ਼ਤ ਬੱਸ ਸਫ਼ਰ ਦੇ ਬਿੱਲਾਂ ਦੀ ਦੇਣਦਾਰੀ ਹੈ ਅਤੇ ਸਾਰੇ ਬਿੱਲਾਂ ਅਤੇ ਦਸਤਾਵੇਜ਼ਾਂ ਨੂੰ ਵਿੱਤ ਵਿਭਾਗ ਨੂੰ ਭੇਜਿਆ ਗਿਆ ਹੈ ਅਤੇ ਇਨ੍ਹਾਂ ਦੀ ਜਲਦੀ ਹੀ ਅਦਾਇਗੀ ਹੋ ਜਾਵੇਗੀ। ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਪੇਮੈਂਟ ਆਉਂਦਿਆਂ ਹੀ ਨਵੀਆਂ ਬੱਸਾਂ ਖ਼ਰੀਦੀਆਂ ਜਾਣਗੀਆਂ ਅਤੇ ਖ਼ਰਾਬ ਬੱਸਾਂ ਦੀ ਰਿਪੇਅਰ ਅਤੇ ਹੋਰ ਪ੍ਰਾਜੈਕਟਾਂ ਨੂੰ ਪੂਰਾ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News