ਅਮਰੀਕਾ ਤੋਂ ਡਿਪੋਰਟ ਹੋਣ ਵਿਚਾਲੇ ਪੰਜਾਬੀਆਂ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹ ਕੇ ਉੱਡ ਜਾਣਗੇ ਹੋਸ਼
Monday, Feb 17, 2025 - 01:01 PM (IST)

ਚੰਡੀਗੜ੍ਹ : ਅਮਰੀਕਾ 'ਚੋਂ ਭਾਰਤੀਆਂ ਸਣੇ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਡਿਪੋਰਟ ਕੀਤਾ ਜਾ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਦੇ ਡਿਪੋਰਟ ਹੋਣ ਵਿਚਾਲੇ ਪੰਜਾਬੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਹਰ ਪੰਜਵੇਂ ਵਿਅਕਤੀ ਨੇ ਆਪਣਾ ਘਰ ਅਤੇ ਜ਼ਮੀਨ ਵੇਚ ਕੇ ਆਪਣਿਆਂ ਨੂੰ ਅਮਰੀਕਾ ਭੇਜਿਆ, ਜਦੋਂ ਕਿ 56 ਫ਼ੀਸਦੀ ਲੋਕਾਂ ਨੇ ਵਿਦੇਸ਼ ਜਾਣ ਦੇ ਚੱਕਰ 'ਚ ਆਪਣੇ ਸਿਰ ਕਰਜ਼ਾ ਚੜ੍ਹਾ ਲਿਆ। ਇਹ ਹੋਸ਼ ਉਡਾਉਣ ਵਾਲਾ ਖ਼ੁਲਾਸਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਰਿਪੋਰਟ 'ਚ ਕੀਤਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਅਤੇ ਅਰਥ ਸ਼ਾਸਤਰੀਆਂ ਦੀ ਅਧਿਐਨ ਰਿਪੋਰਟ 'ਚ ਖ਼ੁਲਾਸਾ ਹੋਇਆ ਹੈ ਕਿ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਦੇ ਚੱਲਦਿਆਂ ਅਮਰੀਕਾ ਜਾਣ ਲਈ ਲੋਕ ਡੰਕੀ ਰੂਟ ਦਾ ਸਹਾਰਾ ਲੈ ਰਹੇ ਹਨ।
ਇਹ ਵੀ ਪੜ੍ਹੋ : ਰਾਤੋ-ਰਾਤ ਡਾਕਟਰ ਦੀ ਚਮਕੀ ਕਿਸਮਤ, ਨਿਕਲ ਗਈ 10 ਲੱਖ ਦੀ ਲਾਟਰੀ
ਇਸ ਕਾਰਨ ਵੱਡੀ ਗਿਣਤੀ 'ਚ ਲੋਕ ਟ੍ਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਵੀ ਹੋ ਰਹੇ ਹਨ। ਰਿਪੋਰਟ ਦੇ ਮੁਤਾਬਕ ਪਿਛਲੇ ਕੁੱਝ ਸਮੇਂ ਤੋਂ ਪੰਜਾਬ ਦੇ ਲੋਕਾਂ 'ਚ ਵਿਦੇਸ਼ ਜਾ ਕੇ ਵਸਣ ਦਾ ਚਲਣ ਕਾਫੀ ਵਧਿਆ ਹੈ। ਸੂਬੇ ਦੇ ਕਰੀਬ 13.34 ਫ਼ੀਸਦੀ ਪੇਂਡੂ ਪਰਿਵਾਰਾਂ 'ਚੋਂ ਘੱਟੋ-ਘੱਟ ਇਕ ਮੈਂਬਰ ਵਿਦੇਸ਼ ਜਾ ਰਿਹਾ ਹੈ। ਲੋਕਾਂ ਨੇ ਵਿਦੇਸ਼ ਜਾਣ ਲਈ ਆਪਣੀ ਜ਼ਮੀਨ, ਘਰ, ਸੋਨਾ, ਕਾਰ ਅਤੇ ਟਰੈਕਟਰ ਤੱਕ ਵੇਚ ਦਿੱਤਾ। ਇਸ ਦੀ ਔਸਤ ਕੀਮਤ ਪ੍ਰਤੀ ਪਰਿਵਾਰ 1.23 ਲੱਖ ਹੈ, ਜੋ ਪੂਰੇ ਸੂਬੇ 'ਚ 5,639 ਕਰੋੜ ਦਾ ਅੰਦਾਜ਼ਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਲੋਕਾਂ ਨੂੰ ਹੋਣ ਜਾ ਰਿਹਾ ਵੱਡਾ ਫ਼ਾਇਦਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਜਿਨ੍ਹਾਂ ਪਰਿਵਾਰਾਂ ਨੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਕਰਜ਼ਾ ਲਿਆ, ਉਨ੍ਹਾਂ 'ਚ ਔਸਤ ਰਕਮ 3.13 ਲੱਖ ਰੁਪਏ ਤੱਕ ਪ੍ਰਤੀ ਪਰਿਵਾਰ ਹੈ। ਯੂਨੀਵਰਸਿਟੀ ਦੇ ਇਕ ਪ੍ਰੋਫੈਸਰ ਦਾ ਕਹਿਣਾ ਹੈ ਕਿ ਪੰਜਾਬ 'ਚ ਪਿਛਲੇ ਕੁੱਝ ਸਾਲਾਂ ਤੋਂ ਵਿਦੇਸ਼ ਜਾਣ ਵਾਲੇ ਲੋਕਾਂ ਦੀ ਗਿਣਤੀ ਵੱਧ ਗਈ ਹੈ। ਰਿਪੋਰਟ 'ਚ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ। ਲੋਕ ਆਪਣੇ ਘਰ ਅਤੇ ਜ਼ਮੀਨਾਂ ਵੇਚ ਕੇ ਵਿਦੇਸ਼ ਜਾ ਰਹੇ ਹਨ। ਨਾਲ ਹੀ ਕਰਜ਼ੇ ਵੀ ਵੱਧਦੇ ਜਾ ਰਹੇ ਹਨ। ਪੰਜਾਬ ਦੇ ਦੋਆਬਾ ਖੇਤਰ ਦੇ ਬਿਨਾਂ ਜ਼ਮੀਨ ਵਾਲੇ ਵਰਕ ਵੀਜ਼ਾ 'ਤੇ ਸੰਯੁਕਤ ਅਰਬ ਅਮੀਰਾਤ ਜਾ ਰਹੇ ਹਨ, ਜਦੋਂ ਕਿ ਮਾਝਾ ਅਤੇ ਮਾਲਵਾ ਖੇਤਰ ਦੇ ਜੱਟ ਸਿੱਖ ਸਟੱਡੀ ਵੀਜ਼ਾ 'ਤੇ ਕੈਨੇਡਾ ਅਤੇ ਆਸਟ੍ਰੇਲੀਆ ਜ਼ਿਆਦਾ ਜਾ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8