ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ

Wednesday, Sep 11, 2024 - 06:20 PM (IST)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ

ਲੁਧਿਆਣਾ (ਪੰਕਜ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਹੀ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ 16 ਸਤੰਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਡੀ. ਸੀ. ਸਾਕਸ਼ੀ ਸਾਹਨੀ ਵੱਲੋਂ ਸੱਦੀ ਗਈ ਮੀਟਿੰਗ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਬੀ. ਐੱਲ. ਓਜ਼ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀ. ਸੀ. ਨੇ ਦੱਸਿਆ ਕਿ ਮੀਟਿੰਗ ਦੌਰਾਨ ਸਾਰੇ ਐੱਸ. ਡੀ. ਐੱਮ., ਤਹਿਸੀਲਦਾਰ, ਸਿੱਖਿਆ ਅਧਿਕਾਰੀ, ਇਸਤਰੀ ਅਤੇ ਬਾਲ ਵਿਕਾਸ, ਪੁਲਸ, ਸਿਹਤ, ਮੰਡੀ ਬੋਰਡ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ ਸਮੇਤ ਬੀ. ਐੱਲ. ਓਜ਼ ਟੀਮ ਵੱਲੋਂ ਅਜੇ ਤੱਕ ਵੋਟਾਂ ਬਣਾਉਣ ਸਬੰਧੀ ਕੀਤੇ ਕੰਮਾਂ ਦੀ ਰਿਪੋਰਟ ਲਈ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਆਉਣ ਵਾਲੇ ਯਾਤਰੀਆਂ ਲਈ ਚੰਗੀ ਖ਼ਬਰ, SGPC ਨੇ ਲਿਆ ਵੱਡਾ ਫ਼ੈਸਲਾ

ਵੋਟਰ ਰਜਿਸਟ੍ਰੇਸ਼ਨ ਦਾ ਇਹ ਆਖਰੀ ਹਫਤਾ ਹੈ ਅਤੇ ਟੀਮ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ। ਮੀਟਿੰਗ ਦੌਰਾਨ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਲੇ ਬੀ. ਐੱਲ. ਓਜ਼ ਦੀ ਵੀ ਪ੍ਰਸ਼ੰਸਾ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਵਿਚ ਆਇਆ ਭੂਚਾਲ, ਘਰਾਂ 'ਚੋਂ ਬਾਹਰ ਨਿਕਲੇ ਲੋਕ

ਡੀ. ਸੀ. ਨੇ ਦੱਸਿਆ ਕਿ ਮਹਿਲਾ ਵੋਟਰਾਂ ਲਈ ਵੋਟਰ ਨਾਮਜ਼ਦਗੀ ਫਾਰਮ ’ਤੇ ਉਨ੍ਹਾਂ ਦੀ ਫੋਟੋ ਲਗਾਉਣਾ ਜ਼ਰੂਰੀ ਨਹੀਂ ਹੈ, ਸਗੋਂ ਬਦਲ ਹੈ, ਜਿਨ੍ਹਾਂ ਵੋਟਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਪ੍ਰੋਗਰਾਮ ਮੁਤਾਬਕ 21 ਅਕਤੂਬਰ ਤੋਂ ਬਾਅਦ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ, ਉਨ੍ਹਾਂ ਨੂੰ ਮੁੜ ਅਪਲਾਈ ਕਰਨ ਦੀ ਲੋੜ ਨਹੀਂ ਹੈ, ਉਹੀ ਫਾਰਮ ਜ਼ਿਲਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਹਨ ਅਤੇ ਲੋਕਾਂ ਨੂੰ ਸਮਾਂ ਹੱਦ ਦੇ ਅੰਦਰ ਉਸ ਨੂੰ ਬੀ. ਐੱਲ. ਓਜ਼ ਜਾਂ ਪਟਵਾਰੀ ਕੋਲ ਜਮ੍ਹਾਂ ਕਰਵਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News