ਸੁਖਪਾਲ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ, ਹੋਰ ਵਧੀਆਂ ਵਿਧਾਇਕ ਦੀਆਂ ਮੁਸ਼ਕਲਾਂ

Saturday, Oct 28, 2023 - 11:01 AM (IST)

ਸੁਖਪਾਲ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ, ਹੋਰ ਵਧੀਆਂ ਵਿਧਾਇਕ ਦੀਆਂ ਮੁਸ਼ਕਲਾਂ

ਮੋਹਾਲੀ : ਨਸ਼ਾ ਤਸਕਰੀ ਮਾਮਲੇ ਵਿੱਚ ਜੇਲ੍ਹ ’ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਮਨੀ ਲਾਂਡਰਿੰਗ ਕੇਸ ਵਿੱਚ ਪੰਜਾਬ ਪੁਲਸ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵਿਚ ਖਹਿਰਾ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ। ਹੁਣ ਮਾਮਲੇ ਦੀ ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ ਅਤੇ ਉਸੇ ਦਿਨ ਤੋਂ ਇਸ ਮਾਮਲੇ ’ਚ ਟਰਾਇਲ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪਹਿਲਾਂ ਰੋਲ਼ੀ ਕੁੜੀ ਦੀ ਪੱਤ, ਫਿਰ ਬਣਾਈ ਵੀਡੀਓ, ਹੁਣ ਅਮਰੀਕਾ ਪਹੁੰਚ ਕਰ 'ਤਾ ਇੱਕ ਹੋਰ ਕਾਂਡ

ਜ਼ਿਕਰਯੋਗ ਹੈ ਕਿ 2021 ’ਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੁਖਪਾਲ ਖਹਿਰਾ ਵਿਰੁੱਧ ਪ੍ਰਿਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਦਾ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਜਦੋਂ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਸਨ ਉਸ ਸਮੇਂ ਖਹਿਰਾ ਨੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਕੋਲੋਂ ਆਮ ਆਦਮੀ ਪਾਰਟੀ ਲਈ ਫੰਡ ਇਕੱਠਾ ਕੀਤਾ ਸੀ। ਇਸ ਮਾਮਲੇ ਵਿੱਚ ਈਡੀ ਨੇ ਉਨ੍ਹਾਂ ਵਿਰੁੱਧ ਜਾਂਚ ਸ਼ੁਰੂ ਕੀਤੀ ਸੀ। ਜਾਂਚ ਤੋਂ ਸੰਤੁਸ਼ਟ ਨਾ ਹੋਣ ’ਤੇ ਖਹਿਰਾ ਵਿਰੁੱਧ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਖਹਿਰਾ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਸੀ। 

ਇਹ ਵੀ ਪੜ੍ਹੋ :  ਜਲੰਧਰ ਦੀਆਂ ਕੁੜੀਆਂ ਦੇ ਵਿਆਹ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਅਸਲ ਗੱਲ

ਇੱਥੇ ਇਹ ਵੀ ਦੱਸਣਯੋਗ ਹੈ ਕਿ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ 2023 ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਡਰੱਗ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਗ੍ਰਿਫ਼ਤਾਰੀ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ। ਪੁਲਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ 'ਚ ਕੀਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ. ਡੀ. ਪੀ. ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ. ਆਈ. ਜੀ. ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿੱਚ ਦੋ ਐੱਸ. ਐੱਸ. ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਫ਼ਿਲਹਾਲ ਸੁਖਪਾਲ ਖਹਿਰਾ ਡਰੱਗ ਮਾਮਲੇ ਵਿੱਚ ਪੁਲਸ ਨਿਆਇਕ ਹਿਰਾਸਤ ਵਿੱਚ ਹਨ।

ਇਹ ਵੀ ਪੜ੍ਹੋ : ਪਟਾਕੇ ਚਲਾਉਣ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News