ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖ਼ਬਰ

Tuesday, May 13, 2025 - 06:23 PM (IST)

ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖ਼ਬਰ

ਅੰਮ੍ਰਿਤਸਰ/ ਤਰਨਤਾਰਨ- ਪੰਜਾਬ 'ਚ ਸਰਹੱਦੀ ਪਿੰਡਾਂ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਕੱਲ੍ਹ ਤੋਂ ਅੰਮ੍ਰਿਤਸਰ ਤੇ ਤਰਨਤਾਰਨ ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ ਖੁੱਲ੍ਹਣ ਜਾ ਰਹੇ ਹਨ। ਕੱਲ੍ਹ  ਆਮ ਦਿਨਾਂ ਦੀ ਤਰ੍ਹਾਂ ਸਵੇਰੇ 10.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ ਵਿੱਦਿਅਕ ਅਦਾਰੇ ਖੁੱਲ੍ਹਣਗੇ।

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ

ਇਸ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਕੀਤੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 8 ਵਜੇ ਬਲੈਕ ਆਊਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ-  GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025 ਪ੍ਰੀਖਿਆਵਾਂ ਲਈ ਵੱਡੀ UPDATE ਜਾਰੀ

ਜ਼ਿਕਰਯੋਗ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਵਧੇ ਤਣਾਅ ਕਾਰਨ ਬਣੇ ਜੰਗ ਵਾਲੇ ਮਾਹੌਲ ਦੇ ਮੱਦੇਨਜ਼ਰ ਜਿਥੇ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ, ਉਥੇ ਨਾਲ ਹੀ ਹੁਣ ਦੋਵਾਂ ਦੇਸ਼ਾਂ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਜੰਗਬੰਦੀ ਕਰਵਾਉਣ ਵਿਚ ਨਿਭਾਈ ਗਈ ਅਹਿਮ ਭੂਮਿਕਾ ਦੇ ਬਾਅਦ ਇਸ ਸਥਿਤੀ ਦੇ ਸੁਧਰਨ ਨਾਲ ਹੁਣ ਸਕੂਲ ਤੇ ਕਾਲਜ ਦੁਬਾਰਾ ਖੁੱਲ੍ਹ ਗਏ ਹਨ ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News