ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਵੱਡੀ ਖ਼ਬਰ, ਕੱਲ੍ਹ ਤੋਂ ਨਹੀਂ ਕੱਟੀ ਜਾਵੇਗੀ ਇਕ ਵੀ ਪਰਚੀ

Wednesday, Oct 16, 2024 - 03:34 PM (IST)

ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਵੱਡੀ ਖ਼ਬਰ, ਕੱਲ੍ਹ ਤੋਂ ਨਹੀਂ ਕੱਟੀ ਜਾਵੇਗੀ ਇਕ ਵੀ ਪਰਚੀ

ਚੰਡੀਗੜ੍ਹ : ਪੰਜਾਬ ਵਿਚ ਝੋਨੇ ਦੀ ਸਹੀ ਢੰਗ ਨਾਲ ਖ਼ਰੀਦ ਨਾ ਹੋਣ ਅਤੇ ਮੰਡੀਆਂ ਵਿਚੋਂ ਫ਼ਸਲ ਦੀ ਚੁਕਾਈ ਨਾ ਹੋਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ 17 ਅਕਤੂਬਰ ਤੋਂ ਸੂਬੇ ਦੇ ਸਾਰੇ ਟੌਲ ਪਲਾਜ਼ੇ ਫਰੀ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਬੀ. ਕੇ. ਯੂ. (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ 18 ਅਕਤੂਬਰ ਤੋਂ ਸੂਬੇ ਵਿਚ ਸੱਤਾ ਧਿਰ ਦੇ ਆਗੂਆਂ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਗਾਏ ਜਾਣਗੇ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਇਹ ਮੋਰਚੇ ਮੰਗਾਂ ਮੰਨੇ ਜਾਣ ਤੱਕ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ) ’ਤੇ ਨਿਰਵਿਘਨ ਸ਼ੁਰੂ ਕੀਤੀ ਜਾਵੇ ਅਤੇ ਹੁਣ ਤੱਕ ਘੱਟ ਮੁੱਲ ’ਤੇ ਵਿਕੇ ਝੋਨੇ ਦੀ ਕਮੀ ਪੂਰੀ ਕੀਤੀ ਜਾਵੇ। ਪੰਜਾਬ ਸਰਕਾਰ ਦੀਆਂ ਸਿਫਾਰਸ਼ਾਂ ’ਤੇ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ. ਆਰ-126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ. ਐੱਸ. ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਵੀ ਸੂਬਾ ਸਰਕਾਰ ਪੂਰੀ ਕਰੇ। ਬਾਸਮਤੀ ਦਾ ਲਾਭਕਾਰੀ ਐੱਮ. ਐੱਸ. ਪੀ ਮਿੱਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ’ਤੇ ਖ਼ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਨੂੰ ਪੂਰਾ ਕੀਤਾ ਜਾਵੇ। ਝੋਨੇ ਦੀ ਖ਼ਰੀਦ ਸਬੰਧੀ ਵੱਧ ਤੋਂ ਵੱਧ ਨਮੀ 22 ਫ਼ੀਸਦ ਕੀਤੀ ਜਾਵੇ ਅਤੇ ਦਾਗ਼ੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਵਿਚ ਵੀ ਢਿੱਲ ਦਿੱਤੀ ਜਾਵੇ। ਉਨ੍ਹਾਂ ਨੇ ਮੰਡੀ ਮਜ਼ਦੂਰਾਂ ਦੀਆਂ ਮੰਗਾਂ ਵੀ ਮੰਨਣ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ : ਪੰਜਾਬ ਵਿਚ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News