ਟਰਾਂਸਪੋਰਟਰਾਂ ਦੀ ਹੜਤਾਲ ਦਰਮਿਆਨ ਵੱਡੀ ਖ਼ਬਰ, ਬੱਸ ਡਰਾਈਵਰਾਂ ਨੇ ਵੀ ਖੋਲ੍ਹਿਆ ਮੋਰਚਾ

Wednesday, Jan 03, 2024 - 12:40 PM (IST)

ਟਰਾਂਸਪੋਰਟਰਾਂ ਦੀ ਹੜਤਾਲ ਦਰਮਿਆਨ ਵੱਡੀ ਖ਼ਬਰ, ਬੱਸ ਡਰਾਈਵਰਾਂ ਨੇ ਵੀ ਖੋਲ੍ਹਿਆ ਮੋਰਚਾ

ਮਾਨਸਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਹਿੱਟ ਐਂਡ ਰਨ ਕਾਨੂੰਨ ਦਾ ਲਗਾਤਾਰ ਵਿਰੋਧ ਜਾਰੀ ਹੈ। ਅੱਜ ਮਾਨਸਾ ਵਿਖੇ ਬੱਸ ਟਰਾਂਸਪੋਰਟਰਾਂ ਵੱਲੋਂ ਡਰਾਈਵਰਾਂ ਦੇ ਸਮਰਥਨ ਵਿਚ ਬੱਸਾਂ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਇਸ ਕਾਨੂੰਨ ’ਚ ਤੁਰੰਤ ਸੋਧ ਕੀਤੀ ਜਾਵੇ। ਟਰਾਂਸਪੋਰਟਰ ਰਜਿੰਦਰ ਸਿੰਘ ਮੇਜਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਏ ਦਿਨ ਕਾਲੇ ਕਾਨੂੰਨ ਪਾਸ ਕੀਤੇ ਜਾਂਦੇ ਹਨ ਅਤੇ ਹੁਣ ਡਰਾਈਵਰਾਂ ਖ਼ਿਲਾਫ ਜੋ ਕੇਂਦਰ ਸਰਕਾਰ ਨੇ ਕਾਨੂੰਨ ਪਾਸ ਕੀਤਾ ਹੈ ਇਹ ਕਾਨੂੰਨ ਗਲਤ ਹੈ ਅਤੇ ਸਰਕਾਰ ਨੂੰ ਤੁਰੰਤ ਇਸ ’ਤੇ ਗੌਰ ਕਰਕੇ ਇਸ ਵਿਚ ਸੋਧ ਕਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਅਯਾਸ਼ੀ ਲਈ ਵੇਸਵਾਖਾਨੇ ਗਏ ਬਜ਼ੁਰਗ ਦੀ ਸਬੰਧ ਬਣਾਉਂਦਿਆਂ ਹੋਈ ਮੌਤ, ਹੈਰਾਨ ਕਰੇਗੀ ਵਜ੍ਹਾ

ਉਨ੍ਹਾਂ ਕਿਹਾ ਕਿ ਡਰਾਈਵਰਾਂ ਦੇ ਹੱਕ ਵਿਚ ਅੱਜ ਮਾਨਸਾ ਦੇ ਸਮੂਹ ਡਰਾਈਵਰ ਭਾਈਚਾਰੇ ਵੱਲੋਂ ਕੇਂਦਰ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣੇ ਇਸ ਕਾਨੂੰਨ ਵਿਚ ਸੋਧ ਕਰਨ ਦਾ ਐਲਾਨ ਨਹੀਂ ਕਰਦੀ ਉਦੋਂ ਤੱਕ ਅਣਮਿੱਥੇ ਸਮੇਂ ਲਈ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਪਰਿਵਾਰ ਖ਼ਤਮ ਕਰਨ ਵਾਲੇ ਪੋਸਟਮਾਸਟਰ ਦਾ ਖ਼ੁਦਕੁਸ਼ੀ ਨੋਟ, 1 ਲੱਖ ਦਾ ਕਰਜ਼ਾ ਬਣਿਆ 25 ਲੱਖ, ਹੁਣ ਬਸ ਹੋ ਗਈ...

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News