ਵੱਡੀ ਖ਼ਬਰ : ਪੰਜਾਬ ''ਚ ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

Thursday, Aug 03, 2023 - 03:25 PM (IST)

ਵੱਡੀ ਖ਼ਬਰ : ਪੰਜਾਬ ''ਚ ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਗੋਰਾਇਆ/ਜਲੰਧਰ (ਮਨੀਸ਼ ਬਾਵਾ)- ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। 

ਇਹ ਵੀ ਪੜ੍ਹੋ: ਨੂਹ ਹਿੰਸਾ 'ਤੇ ਬੋਲੇ ਖੱਟੜ- ਦੰਗਾਕਾਰੀਆਂ ਕੋਲੋਂ ਕਰਾਂਗੇ ਨੁਕਸਾਨ ਦੀ ਪੂਰਤੀ

PunjabKesari

ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਅਤੇ ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਐੱਸ.ਏ.ਐੱਸ. ਨਗਰ, ਪਟਿਆਲਾ ਵਿਚ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ।

ਇਹ ਵੀ ਪੜ੍ਹੋ: ਆਬੂਧਾਬੀ ਹਵਾਈਅੱਡੇ 'ਤੇ ਇਸ ਭਾਰਤੀ ਬਜ਼ੁਰਗ ਨੂੰ ਦੇਖ ਹੈਰਾਨ ਰਹਿ ਗਿਆ ਸਟਾਫ਼, ਉਮਰ ਜਾਣ ਉੱਡੇ ਹੋਸ਼

PunjabKesariPunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News