ਵੱਡੀ ਖ਼ਬਰ : ਭਗਵੰਤ ਮਾਨ ਹੋਣਗੇ AAP ਦੇ ਮੁੱਖ ਮੰਤਰੀ ਉਮੀਦਵਾਰ : ਸੂਤਰ (ਵੀਡੀਓ)

01/04/2022 8:44:16 PM

ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ‘ਆਪ’ ਨੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਨਾਂ ’ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਮੋਹਰ ਲਾ ਦਿੱਤੀ ਹੈ, ਇਸ ਦਾ ਐਲਾਨ ਹੀ ਹੋਣਾ ਬਾਕੀ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀਆਂ ਪੰਜਾਬ ਫੇਰੀਆਂ ਦੌਰਾਨ ਭਗਵੰਤ ਮਾਨ ਨੇ ਜਿਸ ਤਰ੍ਹਾਂ ਅੱਗੇ ਹੋ ਕੇ ਮੋਹਰੀ ਭੂਮਿਕਾ ਨਿਭਾਈ ਹੈ ਤੇ ਉਹੀ ਇਕੋ-ਇਕ ਹਨ, ਜੋ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਨਜ਼ਰ ਆਉਂਦੇ ਹਨ।  

ਇਹ ਵੀ ਪੜ੍ਹੋ : ਨੌਜਵਾਨਾਂ ਲਈ 'ਰੁਜ਼ਗਾਰ ਗਾਰੰਟੀ ਸਕੀਮ' ਲਾਂਚ, CM ਚੰਨੀ ਨੇ 1 ਲੱਖ ਨੌਕਰੀਆਂ ਦੇਣ ਦਾ ਕੀਤਾ ਵਾਅਦਾ

ਜੇਕਰ ‘ਆਪ’ ਪੰਜਾਬ ’ਚ ਸੀਨੀਆਰਤਾ ਤੇ ਪ੍ਰਸਿੱਧੀ ਦੀ ਗੱਲ ਕਰੀਏ ਤਾਂ ਭਗਵੰਤ ਮਾਨ ਸਭ ਤੋਂ ਅੱਗੇ ਨਜ਼ਰ ਆਉਂਦੇ ਹਨ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਵਾਸੀਆਂ ਨੂੰ ‘ਆਪ’ ਦੇ ਮੁੱਖ ਮੰਤਰੀ ਦੇ ਚਿਹਰੇ ’ਤੇ ਮਾਣ ਹੋਵੇਗਾ, ਇਸ ਲਈ ਭਗਵੰਤ ਮਾਨ ਹੀ ਉਹ ਚਿਹਰਾ ਹਨ, ਜਿਨ੍ਹਾਂ ਦੀ ਗੱਲ ’ਤੇ ਲੋਕ ਇਤਬਾਰ ਕਰਦੇ ਹਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਦੱਸੋ


Manoj

Content Editor

Related News