ਵੱਡੀ ਖ਼ਬਰ: ਪੰਜਾਬ ''ਚ ਬੰਬ ਬਲਾਸਟ, ਪੁਲਸ ਨੂੰ ਮਿਲੇ 10 ਹੋਰ ਦੇਸੀ ਬੰਬ

Saturday, Aug 17, 2024 - 06:55 PM (IST)

ਵੱਡੀ ਖ਼ਬਰ: ਪੰਜਾਬ ''ਚ ਬੰਬ ਬਲਾਸਟ, ਪੁਲਸ ਨੂੰ ਮਿਲੇ 10 ਹੋਰ ਦੇਸੀ ਬੰਬ

ਜਲਾਲਾਬਾਦ (ਆਦਰਸ਼, ਜਤਿੰਦਰ)- ਥਾਣਾ ਵੈਰੋ ਕਾ ਦੇ ਅਧੀਨ ਪੈਂਦੇ ਪਿੰਡ ਬਾਹਮਣੀ ਵਾਲਾ ’ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਗਲੀ ਵਿਚ ਕੂੜਾ ਚੁੱਕਣ ਵਾਲੇ ਵਿਅਕਤੀ ਨੂੰ 10 ਦੇਸੀ ਬੰਬ ਬਰਾਮਦ ਹੋਏ। ਜਿਨ੍ਹਾਂ ਵਿਚੋਂ ਇਕ ਫਟ ਵੀ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਿਅਕਤੀ ਵੱਲੋਂ ਪਿੰਡ ਦੀ ਰੂੜੀ ਤੋਂ ਕੂੜਾ ਚੁੱਕਦੇ ਸਮੇਂ ਹੱਥ ਵਿਚ ਫੜਿਆ ਡੰਡਾ ਜਦੋਂ ਇਕ ਆਟੇ ਵਾਲੀ ਥੈਲੀ ਨੂੰ ਲੱਗਿਆ ਤਾਂ ਉੱਥੇ ਅਚਾਨਕ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕੂੜਾ ਚੁੱਕਣ ਵਾਲਾ ਜ਼ਖਮੀ ਹੋ ਕੇ ਬੇਹੋਸ਼ ਹੋ ਗਿਆ। 

PunjabKesari

ਇਸ ਮੌਕੇ ਮੌਜੂਦ ਲੋਕਾਂ ਨੇ ਦੱਸਿਆ ਕਿ ਬਲਵੀਰ ਸਿੰਘ ਨਾਮ ਦਾ ਇਕ ਸ਼ਖਸ ਹੈ ਜੋ ਮਿਸਤਰੀ ਦਾ ਕੰਮ ਕਰਦਾ ਅਤੇ ਸ਼ਰਾਬ ਪੀਣ ਦਾ ਆਦੀ ਹੈ, ਉਸ ਵੱਲੋਂ ਦੇਸੀ ਬੰਬ ਤਿਆਰ ਕੀਤੇ ਗਏ ਸਨ ਜਿਨ੍ਹਾਂ ਦੀ ਗਿਣਤੀ 10 ਸੀ ਅਤੇ ਕੂੜਾ ਚੁੱਕਣ ਵਾਲਾ ਵਿਅਕਤੀ ਜਦੋਂ ਬਲਵੀਰ ਸਿੰਘ ਦੇ ਘਰ ਦੇ ਬਾਹਰ ਪਹੁੰਚਦਾ ਹੈ ਤਾਂ ਕੂੜੇ ਵਿਚ ਅਚਾਨਕ ਧਮਾਕਾ ਹੋ ਜਾਂਦਾ ਹੈ, ਜਿਸ ਨਾਲ ਉਹ ਜ਼ਖਮੀ ਹੋ ਗਿਆ।

PunjabKesari

ਇਹ ਵੀ ਪੜ੍ਹੋ-ਸੇਵਾ ਕੇਂਦਰਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਬਦਲਿਆ ਸਮਾਂ

ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਆਟੇ ਦਾ ਭਰਿਆ ਗੱਟਾ ਬਰਾਮਦ ਕਰ ਲਿਆ ਗਿਆ ਜਿਸ ਵਿਚੋਂ 9 ਦੇ ਕਰੀਬ ਦੇਸੀ ਬੰਬ ਬਰਾਮਦ ਹੋਏ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਸਹਿਮ ਦਾ ਮਾਹੌਲ ਬਣ ਗਿਆ। ਇਨ੍ਹਾਂ ਬੰਬਾਂ ਨੂੰ ਪਿੰਡ ਵਿਚ ਛੁੱਟੀ 'ਤੇ ਆਏ ਇਕ ਫੌਜੀ ਵੱਲੋਂ ਬੜੀ ਬਹਾਦਰੀ ਨਾਲ ਪਿੰਡ ਦੇ ਬਾਹਰ ਸੇਮ ਨਾਲ ’ਤੇ ਜਾ ਕੇ ਨਸ਼ਟ ਕਰ ਦਿੱਤਾ ਗਿਆ। 

ਮੌਕੇ 'ਤੇ ਪਹੁੰਚੇ ਥਾਣਾ ਵੈਰੋ ਕਾ ਤੋਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਬਲਵੀਰ ਸਿੰਘ ਨਾਮਕ ਸ਼ਖਸ ਦੇ ਘਰੋਂ ਉਨ੍ਹਾਂ ਨੂੰ ਜਾਨਵਰਾਂ ਨੂੰ ਮਾਰਨ ਵਾਲੇ ਦੇਸੀ ਬੰਬ ਬਰਾਮਦ ਹੋਏ ਹਨ, ਜਿਨਾਂ ਨੂੰ ਪਿੰਡ ਦੇ ਬਾਹਰ ਨਸ਼ਟ ਕਰ ਦਿੱਤਾ ਗਿਆ। ਫਿਲਹਾਲ ਮੁਲਜ਼ਮ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ ਤੇ ਪੁਲਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਨਸ਼ੇ ਨੇ ਉਜਾੜ ਦਿੱਤੇ ਦੋ ਪਰਿਵਾਰ, ਰੱਖੜੀ ਦੇ ਤਿਉਹਾਰ ਮੌਕੇ ਦੋ ਨੌਜਵਾਨਾਂ ਦੀ ਓਵਰਡੋਜ਼ ਕਾਰਨ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News