ਵੱਡੀ ਖ਼ਬਰ : ਬੋਨੀ ਅਜਨਾਲਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

Saturday, Feb 11, 2023 - 09:14 PM (IST)

ਵੱਡੀ ਖ਼ਬਰ : ਬੋਨੀ ਅਜਨਾਲਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਅਜਨਾਲਾ (ਗੁਰਜੰਟ)-ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਹਲਕਾ ਅਜਨਾਲਾ ਤੋਂ 5 ਵਾਰ ਚੋਣ ਲੜ ਚੁੱਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਅੱਜ ਸਪੱਸ਼ਟ ਰੂਪ ’ਚ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਹੋਰਨਾਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਆਪਣੇ ਅਸਤੀਫ਼ੇ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖਿਆ ਕਿ ਤੁਹਾਡੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ’ਚ ਹੁਣ ਕੁਝ ਚੰਗਾ ਨਹੀਂ ਰਿਹਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ’ਚ ਵਿਧਾਨ ਸਭਾ ਚੋਣਾਂ ਦੌਰਾਨ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਤੇ ਹੋਰਨਾਂ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਫ਼ੈਸਲੇ ਦਾ CM ਮਾਨ ਨੇ ਕੀਤਾ ਸਵਾਗਤ, ਟਵੀਟ ਕਰ ਕਹੀ ਇਹ ਗੱਲ

PunjabKesari

ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ, ਪੰਜਾਬੀਅਤ ਤੇ ਸਿੱਖ ਪੰਥ ਦੇ ਭਲੇ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਦਿੱਤੇ ਗਏ ਆਦੇਸ਼ਾਂ ਅਤੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਾਲੀ ਪੜਤਾਲੀਆ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫ਼ਾਰਿਸ਼ਾਂ ਨੂੰ ਵੀ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਤੁਹਾਡੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਹੁਣ ਪੰਜਾਬ, ਪੰਜਾਬੀ, ਪੰਜਾਬੀਅਤ ਤੇ ਸਿੱਖ ਪੰਥ ਦੇ ਭਲੇ ਲਈ ਨਾ ਤਾਂ ਸੰਵਿਧਾਨਿਕ ਤੌਰ ’ਤੇ ਅਤੇ ਨਾ ਹੀ ਜਨਤਕ ਤੌਰ ’ਤੇ ਸਮੇਂ ਦਾ ਹਾਣੀ ਰਿਹਾ ਹੈ, ਅਜਿਹੇ ਮਾਹੌਲ ’ਚ ਮੇਰੇ ਵੱਲੋਂ ਸ਼੍ਰੋਮਣੀ ਅਕਾਲੀ ਦਲ ’ਚ ਬਣੇ ਰਹਿਣਾ ਅਸੰਭਵ ਹੈ, ਜਿਸ ਕਾਰਨ ਮੈਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ।


author

Manoj

Content Editor

Related News