ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ
Friday, Jan 19, 2024 - 06:14 PM (IST)
ਚੰਡੀਗੜ੍ਹ : ਪੰਜਾਬ ਵਿਚ ਸੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਹਾਲਾਂਕਿ 1-2 ਦਿਨ ਦੁਪਹਿਰ ਸਮੇਂ ਧੁੱਪ ਚੜ੍ਹਨ ਨਾਲ ਲੋਕਾਂ ਨੇ ਕੁੱਝ ਰਾਹਤ ਜ਼ਰੂਰ ਮਹਿਸੂਸ ਕੀਤੀ ਸੀ ਪਰ ਸ਼ੁੱਕਰਵਾਰ ਸਵੇਰੇ ਫਿਰ ਪੂਰੇ ਸੂਬੇ ਨੂੰ ਸੰਘਣੀ ਧੁੰਦ ਨੇ ਆਪਣੀ ਬੁੱਕਲ ’ਚ ਲੈ ਲਿਆ ਅਤੇ ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ। ਕੜਾਕੇ ਦੀ ਠੰਡ ਦੇ ਚੱਲਦੇ ਸਕੂਲਾਂ ਵਿਚ ਵੀ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਹੋਈਆਂ ਹਨ। ਪ੍ਰੀਖਿਆਵਾਂ ਸਿਰ ’ਤੇ ਹੋਣ ਕਰਕੇ ਮਾਪੇ ਅਤੇ ਅਧਿਆਪਕ ਫਿਕਰਮੰਦ ਹਨ। ਉਨ੍ਹਾਂ ਨੂੰ ਡਰ ਹੈ ਕਿ ਠੰਡ ਕਰਕੇ ਕਿਤੇ ਛੁੱਟੀਆਂ ਹੋਰ ਨਾ ਵਧਾ ਦਿੱਤੀਆਂ ਜਾਣ। ਅਜਿਹੇ ਵਿਚ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਸਕੂਲਾਂ ਵਿਚ ਛੁੱਟੀਆਂ ਹੋਰ ਨਹੀਂ ਵਧਾਈਆਂ ਜਾਣਗੀਆਂ। ਵਿਭਾਗ ਬੱਚਿਆਂ ਦੇ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਵਿਚ ਛੁੱਟੀਆਂ ਨਹੀਂ ਵਧਾ ਸਕਦਾ ਹੈ ਅਤੇ 22 ਜਨਵਰੀ ਤੋਂ ਸਕੂਲ ਮੁੜ ਖੁੱਲ੍ਹ ਸਕਦੇ ਹਨ।
ਇਹ ਵੀ ਪੜ੍ਹੋ : ਕੈਨੇਡਾ ਰਹਿੰਦੇ ਰਿਸ਼ਤੇਦਾਰ ਨੂੰ ਭੇਜਿਆ ਸਾਮਾਨ, ਜਦੋਂ ਕੋਰੀਅਰ ਕੰਪਨੀ ਨੇ ਕੀਤੀ ਸਕੈਨਿੰਗ ਤਾਂ ਉੱਡ ਗਏ ਹੋਸ਼
ਦੂਜੇ ਪਾਸੇ ਮੌਸਮ ਵਿਭਾਗ ਨੇ ਕਿਹਾ ਹੈ ਕਿ 20 ਜਨਵਰੀ ਤੋਂ ਧੁੰਦ ਵਿਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ, ਹਾਲਾਂਕਿ ਕੁੱਝ ਥਾਵਾਂ ’ਤੇ ਸਵੇਰ ਵੇਲੇ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ ਪਰ ਦੁਪਹਿਰ ਵੇਲੇ ਧੁੱਪ ਨਿਕਲਣ ਨਾਲ ਠੰਡ ਤੋਂ ਰਾਹਤ ਮਿਲ ਸਕਦੀ ਹੈ। ਆਉਣ ਵਾਲੇ ਦਿਨਾਂ ਵਿਚ ਬੇਸ਼ੱਕ ਤਾਪਮਾਨ ਵਿਚ ਜ਼ਿਆਦਾ ਤਬਦੀਲੀ ਨਹੀਂ ਆਏਗੀ ਪਰ ਦੁਪਹਰਿ ਦੀ ਧੁੱਪ ਨਾਲ ਸੀਤ ਲਹਿਰ ਦਾ ਪ੍ਰਕੋਪ ਘਟੇਗਾ। ਪਿਛਲੇ ਦੋ-ਤਿੰਨ ਦਿਨਾਂ ਤੋਂ ਦਿਨ ਵੇਲੇ ਧੁੱਪ ਨਿਕਲ ਰਹੀ ਹੈ। 20 ਜਨਵਰੀ ਤੋਂ ਮੌਸਮ ਹੋਰ ਸਾਫ ਹੋਣ ਦੀ ਸੰਭਾਵਨਾ ਹੈ। ਇਸ ਲਈ 22 ਜਨਵਰੀ ਤੋਂ ਸਕੂਲ ਖੱਲ੍ਹ ਸਕਦੇ ਹਨ।
ਇਹ ਵੀ ਪੜ੍ਹੋ : ਫਗਵਾੜਾ ਦੇ ਗੁਰਦੁਆਰਾ ਸਾਹਿਬ ’ਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਮੰਗੂ ਮੱਠ ਨੂੰ ਲੈ ਕੇ ਵੱਡਾ ਖ਼ੁਲਾਸਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8