ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦਿੱਤਾ ਅਸਤੀਫ਼ਾ, ਇਹ ਦੋ ਵਿਧਾਇਕ ਕੈਬਨਿਟ ’ਚ ਹੋਣਗੇ ਸ਼ਾਮਲ

Tuesday, May 30, 2023 - 09:59 PM (IST)

ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦਿੱਤਾ ਅਸਤੀਫ਼ਾ, ਇਹ ਦੋ ਵਿਧਾਇਕ ਕੈਬਨਿਟ ’ਚ ਹੋਣਗੇ ਸ਼ਾਮਲ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਛੇਤੀ ਪ੍ਰਵਾਨ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੂੰ ਭੇਜੇ ਇਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ. ਨਿੱਜਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਜ਼ੋਰ ਪਾਇਆ, ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। 

ਇਹ ਵੀ ਪੜ੍ਹੋ : CM ਮਾਨ ਦਾ ਪਹਿਲਵਾਨਾਂ ਦੇ ਹੱਕ ’ਚ ਧਮਾਕੇਦਾਰ ਟਵੀਟ, ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਮੁੱਖ ਮੰਤਰੀ ਨੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਦੇ ਨਾਂ ਵਜ਼ਾਰਤ ਵਿਚ ਸ਼ਾਮਲ ਕਰਨ ਲਈ ਤਜਵੀਜ਼ ਕੀਤੇ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ 31 ਮਈ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਉਣ ਲਈ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ ਹੈ।


author

Manoj

Content Editor

Related News