ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਹੀ...
Saturday, Jun 07, 2025 - 10:10 AM (IST)
 
            
            ਲੁਧਿਆਣਾ (ਵਿੱਕੀ) : ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ. ਐੱਮ. ਆਰ. ਬੀ. ਪੀ.) 2025 ਲਈ 18 ਸਾਲ ਤੋਂ ਘੱਟ ਉਮਰ ਦੇ ਪ੍ਰਤਿਭਾਸ਼ਾਲੀ ਬੱਚਿਆਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਸ ਸਬੰਧ ’ਚ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਦੇਸ਼ ਭਰ ਦੇ ਅਜਿਹੇ ਪ੍ਰਤਿਭਾਸ਼ਾਲੀ ਬੱਚੇ, ਜਿਨ੍ਹਾਂ ਨੇ ਸਮਾਜ ਸੇਵਾ, ਵਿਗਿਆਨ ਅਤੇ ਟੈਕਨਾਲੋਜੀ, ਖੇਡਾਂ, ਵਾਤਾਵਰਣ, ਬਹਾਦਰੀ ਜਾਂ ਕਲਾ ਦੇ ਖੇਤਰ ’ਚ ਵਿਸ਼ੇਸ਼ ਯੋਗਦਾਨ ਪਾਇਆ ਹੈ, ਇਸ ਸਨਮਾਨ ਲਈ ਯੋਗ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਦੇ ਹੋਸ਼ ਉਡਾ ਦੇਣ ਵਾਲੀ ਖ਼ਬਰ! ਪੜ੍ਹ ਕੇ ਤੁਸੀਂ ਵੀ ਚਿੰਤਾ 'ਚ ਡੁੱਬ ਜਾਵੋਗੇ
ਹਿਮਾਂਸ਼ੂ ਜੈਨ ਨੇ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਵੇਗਾ, ਜੋ ਆਪਣੇ ਕੰਮ ਰਾਹੀਂ ਦੂਜਿਆਂ ਲਈ ਪ੍ਰੇਰਨਾ ਸਰੋਤ ਬਣਦੇ ਹਨ ਅਤੇ ਸਮਾਜ ’ਚ ਸਕਾਰਾਤਮਕ ਪ੍ਰਭਾਵ ਛੱਡਦੇ ਹਨ। 18 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਭਾਰਤੀ ਨਾਗਰਿਕ ਬੱਚੇ ਨੂੰ ਇਸ ਪੁਰਸਕਾਰ ਲਈ ਨਾਮਜ਼ਦ ਕੀਤਾ ਜਾ ਸਕਦਾ ਹੈ। ਆਨਲਾਈਨ ਅਰਜ਼ੀਆਂ ਦੀ ਆਖ਼ਰੀ ਮਿਤੀ 31 ਜੁਲਾਈ ਨਿਰਧਾਰਿਤ ਕੀਤੀ ਗਈ ਹੈ ਅਤੇ ਇਹ ਅਰਜ਼ੀਆਂ ਭਾਰਤ ਸਰਕਾਰ ਦੇ ਪੋਰਟਲ http://awards.gov.in ’ਤੇ ਦਿੱਤੀਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਗ੍ਰਿਫ਼ਤਾਰ ਯੂ-ਟਿਊਬਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਖੁੱਲ੍ਹਣਗੇ ਨਵੇਂ ਰਾਜ਼ (ਵੀਡੀਓ)
ਇਸ ਲਈ ਵਿਦਿਆਰਥੀ ਆਖ਼ਰੀ ਤਾਰੀਖ਼ ਤੋਂ ਪਹਿਲਾਂ ਹੀ ਆਨਲਾਈਨ ਅਰਜ਼ੀਆਂ ਲਈ ਅਪਲਾਈ ਕਰ ਦੇਣ। ਇਸ ਤੋਂ ਇਲਾਵਾ ਯੋਗ ਬੱਚਿਆਂ ਦੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਸ਼ਿਮਲਾਪੁਰੀ ਨਾਲ ਵੀ ਸਾਂਝੀ ਕੀਤੀ ਜਾ ਸਕਦੀ ਹੈ, ਤਾਂ ਜੋ ਇਹ ਜਾਣਕਾਰੀ ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਨੂੰ ਭੇਜੀ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            