ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ

Thursday, May 14, 2026 - 06:27 PM (IST)

ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬੀ ਫ਼ਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਯੋਗਰਾਜ ਸਿੰਘ ਇਕ ਵਾਰ ਫਿਰ ਕਾਨੂੰਨੀ ਮੁਸ਼ਕਿਲਾਂ 'ਚ ਘਿਰ ਗਏ ਹਨ। ਉਨ੍ਹਾਂ ਖ਼ਿਲਾਫ਼ ਚੰਡੀਗੜ੍ਹ ਦੇ ਸੀਨੀਅਰ ਪੁਲਸ ਕਪਤਾਨ (SSP) ਨੂੰ ਇਕ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਖ਼ਿਲਾਫ਼ ਵਿਵਾਦਿਤ ਡਾਇਲੌਗ ਨੂੰ ਲੈ ਕੇ ਮਾਮਲਾ ਦਰਜ ਹੋ ਗਿਆ ਹੈ। ਇਹ ਮਾਮਲਾ ਇਕ ਫ਼ਿਲਮ ਦੀ ਵਾਇਰਲ ਕਲਿੱਪ ਨਾਲ ਜੁੜਿਆ ਹੋਇਆ ਹੈ, ਜਿਸ 'ਚ ਯੋਗਰਾਜ ਸਿੰਘ ਵੱਲੋਂ ਔਰਤਾਂ ਪ੍ਰਤੀ ਕਥਿਤ ਤੌਰ 'ਤੇ ਭੱਦੀ ਅਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਲਿਆ ਗਿਆ ਵੱਡਾ ਫ਼ੈਸਲਾ

ਕੀ ਹੈ ਪੂਰਾ ਵਿਵਾਦ?
ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਯੋਗਰਾਜ ਸਿੰਘ ਇਕ ਮਹਿਲਾ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾ ਰਹੀ ਮਹਿਲਾ ਬਾਰੇ ਟਿੱਪਣੀ ਕਰ ਰਹੇ ਹਨ। ਐਡਵੋਕੇਟ ਉੱਜਵਲ ਭਸੀਨ ਵੱਲੋਂ ਦਿੱਤੀ ਗਈ ਸ਼ਿਕਾਇਤ 'ਚ ਦੋਸ਼ ਲਾਇਆ ਗਿਆ ਹੈ ਕਿ ਯੋਗਰਾਜ ਸਿੰਘ ਦੀ ਇਹ ਟਿੱਪਣੀ ਔਰਤਾਂ ਦੀ ਮਰਿਆਦਾ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਹੈ। ਸ਼ਿਕਾਇਤ ਕਰਤਾ ਦਾ ਕਹਿਣਾ ਹੈ ਕਿ ਫ਼ਿਲਮਾਂ 'ਚ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਸਮਾਜ 'ਚ ਗਲਤ ਸੰਦੇਸ਼ ਦਿੰਦੀ ਹੈ।

FIR ਅਤੇ ਸਖ਼ਤ ਕਾਰਵਾਈ ਦੀ ਮੰਗ
ਸ਼ਿਕਾਇਤ 'ਚ ਮੰਗ ਕੀਤੀ ਗਈ ਸੀ ਕਿ ਅਦਾਕਾਰ ਯੋਗਰਾਜ ਸਿੰਘ ਦੇ ਨਾਲ-ਨਾਲ ਇਸ ਕੰਟੈਂਟ ਨੂੰ ਬਣਾਉਣ ਵਾਲੇ ਨਿਰਦੇਸ਼ਕ ਅਤੇ ਨਿਰਮਾਤਾਵਾਂ ਖ਼ਿਲਾਫ਼ ਵੀ ਤੁਰੰਤ FIR ਦਰਜ ਕੀਤੀ ਜਾਵੇ। ਸ਼ਿਕਾਇਤ ਕਰਤਾ ਅਨੁਸਾਰ ਅਜਿਹੇ ਅਪਮਾਨਜਨਕ ਕੰਟੈਂਟ ਦੇ ਪ੍ਰਸਾਰਣ 'ਤੇ ਰੋਕ ਲਗਾਈ ਜਾਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਫਿਲਹਾਲ ਇਸ ਪੂਰੇ ਮਾਮਲੇ 'ਤੇ ਯੋਗਰਾਜ ਸਿੰਘ ਵੱਲੋਂ ਕੋਈ ਵੀ ਅਧਿਕਾਰਤ ਬਿਆਨ ਜਾਂ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਪੁਲਸ ਪ੍ਰਸ਼ਾਸਨ ਨੇ ਸ਼ਿਕਾਇਤ ਦੇ ਮਗਰੋਂ ਹੁਣ ਐੱਫ਼. ਆਈ. ਆਰ. ਦਰਜ ਕਰ ਲਈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News