ਵੱਡੀ ਖ਼ਬਰ : ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ

Monday, Jan 20, 2025 - 04:04 PM (IST)

ਵੱਡੀ ਖ਼ਬਰ : ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ

ਚੰਡੀਗੜ੍ਹ (ਭਗਵਤ) : ਚੰਡੀਗੜ੍ਹ ਮੇਅਰ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫ਼ੈਸਲਾ ਲੈਂਦੇ ਹੋਏ 24 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਟਲ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਮੀਂਹ ਨਾਲ ਪੈਣਗੇ ਗੜ੍ਹੇ! ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਹਾਈਕੋਰਟ ਦਾ ਕਹਿਣਾ ਹੈ ਕਿ ਮੇਅਰ ਦਾ ਕਾਰਜਕਾਲ 30 ਜਨਵਰੀ, 2025 ਤੱਕ ਰਹੇਗਾ ਅਤੇ ਅਦਾਲਤ ਨੇ 29 ਜਨਵਰੀ ਤੋਂ ਬਾਅਦ ਹੀ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ 24 ਜਨਵਰੀ ਵਾਲੀ ਨੋਟੀਫਿਕੇਸ਼ਨ ਰੱਦ ਕਰ ਦਿੱਤੀ ਹੈ। ਹੁਣ ਨਵੇਂ ਸਿਰੇ ਤੋਂ ਨੋਟੀਫਿਕੇਸ਼ਨ ਤੋਂ ਬਾਅਦ ਹੀ ਚੋਣਾਂ ਹੋਣਗੀਆਂ।

ਇਹ ਵੀ ਪੜ੍ਹੋ : PGI 'ਚ ਮਰੀਜ਼ਾਂ ਨਾਲ ਖੁੱਲ੍ਹੀ ਲੁੱਟ, ਡਾਇਰੈਕਟਰ ਨੂੰ ਭੇਜੀ ਗਈ ਸ਼ਿਕਾਇਤ

ਦੱਸਣਯੋਗ ਹੈ ਕਿ ਪਹਿਲਾਂ ਚੰਡੀਗੜ੍ਹ ਮੇਅਰ ਦੀਆਂ ਚੋਣਾਂ 24 ਜਨਵਰੀ ਨੂੰ ਹੋਣੀਆਂ ਸਨ ਅਤੇ ਅੱਜ ਨਵੇਂ ਮੇਅਰ, ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News