ਵੱਡੀ ਖ਼ਬਰ : ਪੰਜਾਬ ਦੇ ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ

Thursday, Jul 01, 2021 - 08:40 PM (IST)

ਵੱਡੀ ਖ਼ਬਰ : ਪੰਜਾਬ ਦੇ ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) - ਪੰਜਾਬ 'ਚ ਗਹਿਰਾਏ ਬਿਜਲੀ ਸੰਕਟ ਨਾਲ ਨਿਪਟਣ ਲਈ ਸਰਕਾਰ ਨੇ ਹੁਣ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਦਫ਼ਤਰਾਂ ਵਿਚ ਕੰਮ ਹੋਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਫਸਲਾਂ ਨੂੰ ਬਚਾਉਣ ਦੇ ਨਾਲ-ਨਾਲ ਘਰੇਲੂ ਬਿਜਲੀ ਸਪਲਾਈ ਵਿਚ ਰਾਹਤ ਦਿੱਤੀ ਜਾ ਸਕੇ।

ਇਹ ਖ਼ਬਰ ਪੜ੍ਹੋ- ਪਾਕਿ ਦੀ ਨਿਦਾ ਡਾਰ ਨੇ ਟੀ20 ਕ੍ਰਿਕਟ 'ਚ ਪੂਰੀਆਂ ਕੀਤੀਆਂ 100 ਵਿਕਟਾਂ, ਦੇਖੋ ਇਹ ਰਿਕਾਰਡ


ਮੁੱਖ ਮੰਤਰੀ ਨੇ ਸਾਰੇ ਸਰਕਾਰੀ ਦਫ਼ਤਰਾਂ ਨੂੰ ਆਪੋ-ਆਪਣੇ ਦਫਤਰਾਂ ਵਿਚ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਅਪੀਲ ਕਰਦੇ ਦੱਸਿਆ ਕਿ ਸਥਿਤੀ ਬਹੁਤ ਗੰਭੀਰ ਹੈ ਕਿਉਂਕਿ ਸੂਬੇ ਵਿਚ ਬਿਜਲੀ ਦੀ ਮੰਗ 14500 ਮੈਗਾਵਾਟ ਤੱਕ ਪਹੁੰਚ ਗਈ ਹੈ। ਸਰਕਾਰੀ ਦਫ਼ਤਰਾਂ ਵਿਚ ਫਿਲਹਾਲ ਏਅਰ ਕੰਡੀਸ਼ਨਰ (ਏ.ਸੀ.) ਦੀ ਵਰਤੋਂ ’ਤੇ ਪਾਬੰਦੀ ਲਾਉਣ ਦਾ ਕੋਈ ਵੀ ਫੈਸਲਾ ਨਹੀਂ ਲਿਆ ਹੈ।

ਇਹ ਖ਼ਬਰ ਪੜ੍ਹੋ- UAE ਦੇ ਕ੍ਰਿਕਟਰ ਆਮਿਰ ਤੇ ਅਸ਼ਫਾਕ ’ਤੇ ICC ਨੇ ਲਗਾਇਆ 8 ਸਾਲ ਦਾ ਬੈਨ


ਉਚ ਪੱਧਰੀ ਮੀਟਿੰਗ ਦੌਰਾਨ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ 3 ਮੈਂਬਰੀ ਕਮੇਟੀ ਬਣਾਈ, ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿਕਾਸ, ਪੀ. ਐੱਸ. ਪੀ. ਸੀ. ਐੱਲ. ਦੇ ਸੀ. ਐੱਮ. ਡੀ. ਅਤੇ ਵਿਸ਼ੇਸ਼ ਸਕੱਤਰ ਵਿੱਤ ਨੂੰ ਸ਼ਾਮਲ ਕੀਤਾ ਗਿਆ। ਇਹ ਕਮੇਟੀ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀਆਂ ਵਾਜਬ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਜਿਵੇਂ ਕਿ ਕਰਮਚਾਰੀਆਂ ਦੇ ਐੱਨ. ਪੀ. ਐੱਸ. ਹਿੱਸੇ ਵਿਚ ਵਾਧਾ ਕਰਨਾ, ਉਤਪਾਦਨ ਭੱਤੇ ਨੂੰ ਬਹਾਲ ਕਰਨਾ ਆਦਿ ਨੂੰ ਪਹਿਲਾਂ ਹੀ ਮੰਨ ਲਿਆ ਜਾ ਚੁੱਕਾ ਹੈ ਅਤੇ ਸੂਬੇ ਦੇ ਵੱਖ-ਵੱਖ ਬੋਰਡ/ਕਾਰਪੋਰੇਸ਼ਨਾਂ ਵੱਲੋਂ 6ਵੇਂ ਤਨਖਾਹ ਸਕੇਲ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬੇ ਦੇ ਖੇਤੀਬਾੜੀ, ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ ਸਬਸਿਡੀ ’ਤੇ ਨਿਰੰਤਰ ਬਿਜਲੀ ਸਪਲਾਈ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।

 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News