ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ
Sunday, Sep 29, 2024 - 07:28 PM (IST)
ਲੁਧਿਆਣਾ (ਵਿੱਕੀ)-ਪੰਜਾਬ ਦੇ ਸਕੂਲਾਂ ਦਾ ਸਮਾਂ ਪਹਿਲੀ ਅਕਤੂਬਰ ਯਾਨੀ ਕਿ ਮੰਗਲਵਾਰ ਤੋਂ ਬਦਲ ਦਿੱਤਾ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ 2.50 ਵਜੇ ਤਕ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ, ਕਲਯੁਗੀ ਪਿਓ ਨੇ ਗਲ਼ਾ ਘੁੱਟ ਕੇ ਮਾਰ ਦਿੱਤੀ 9 ਸਾਲ ਦੀ ਧੀ
ਪਹਿਲਾਂ ਇਹ ਸੀ ਸਕੂਲਾਂ ਦਾ ਸਮਾਂ
1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ
1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ, ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਖੁੱਲਣਗੇ ਅਤੇ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਦਾ ਹੋਵੇਗਾ।
ਹੁਣ ਇਕ ਅਕਤੂਬਰ ਤੋਂ ਇਹ ਹੋਵੇਗਾ ਸਕੂਲਾਂ ਦਾ ਸਮਾਂ
1 ਅਕਤੂਬਰ ਤੋਂ 31 ਅਕਤੂਬਰ ਤੱਕ
1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਖੁੱਲਣਗੇ ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ- Positive News: ਬਣਵਾਉਣਾ ਹੈ ਪਾਸਪੋਰਟ ਤਾਂ ਐਤਵਾਰ ਨੂੰ ਕਰੋ ਇਹ ਕੰਮ, ਧੱਕੇ ਨਹੀਂ ਸਗੋਂ ਮਿੰਟਾਂ 'ਚ ਹੋਵੇਗਾ ਮਸਲਾ ਹੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ