ਵੱਡੀ ਖ਼ਬਰ: CM ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ

Sunday, Sep 29, 2024 - 04:53 PM (IST)

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਵਿਚ ਸੁਧਾਰ ਹੋਣ ਮਗਰੋਂ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿਚ ਪਿਛਲੇ ਚਾਰ ਦਿਨਾਂ ਤੋਂ ਦਾਖ਼ਲ ਸਨ। ਅੱਜ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਨੂੰ  ਵੇਖਦੇ ਹੋਏ ਉਨ੍ਹਾਂ ਨੂੰ ਡਿਸਚਾਰਜ ਕੀਤਾ ਕੀਤਾ ਗਿਆ। ਹਸਪਤਾਲ ਦੇ ਡਾਕਟਰਾਂ ਮੁਤਾਬਕ ਪਹਿਲਾਂ ਨਾਲੋਂ ਮੁੱਖ ਮੰਤਰੀ ਮਾਨ ਦੀ ਸਿਹਤ ਵਿਚ ਕਾਫ਼ੀ ਸੁਧਾਰ ਪਾਇਆ ਗਿਆ ਹੈ। 

ਇਹ ਵੀ ਪੜ੍ਹੋ- Positive News: ਬਣਵਾਉਣਾ ਹੈ ਪਾਸਪੋਰਟ ਤਾਂ ਐਤਵਾਰ ਨੂੰ ਕਰੋ ਇਹ ਕੰਮ, ਧੱਕੇ ਨਹੀਂ ਸਗੋਂ ਮਿੰਟਾਂ 'ਚ ਹੋਵੇਗਾ ਮਸਲਾ ਹੱਲ

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਮੋਹਾਲੀ ਫੋਰਟਿਸ ਹਸਪਤਾਲ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਸੀ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ. ਆਰ. ਕੇ ਜਸਵਾਲ ਨੇ ਦੱਸਿਆ ਸੀ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਂਚ ਕੀਤੀ ਗਈ ਹੈ। ਡਾ. ਜਸਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਕਲੀਨਿਕਲ ਮਾਪਦੰਡਾਂ ਵਿੱਚ ਮਹੱਤਵਪੂਰਨ ਸੁਧਾਰ ਦੇ ਸੰਕੇਤ ਵਿਖਾਏ ਹਨ। ਉਨ੍ਹਾਂ ਨੇ ਪਲਮਨਰੀ ਆਰਟਰੀ ਪ੍ਰੈਸ਼ਰ ਵਿੱਚ ਵਾਧੇ ਦੇ ਇਲਾਜ ਲਈ ਵੀ ਚੰਗੀ ਪ੍ਰਤੀਕਿਰਿਆ ਦਿੱਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ

ਦੱਸ ਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਜਾਣਨ ਲਈ ਫੋਰਟਿਸ ਹਸਪਤਾਲ ਹਰਪਾਲ ਚੀਮਾ ਤੋਂ ਇਲਾਵਾ ਅਮਨ ਅਰੋੜਾ, ਹਰਜੋਤ ਸਿੰਘ ਬੈਂਸ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਪਹੁੰਚੇ ਸਨ। ਇਥੇ ਦੱਸ ਦੇਈਏ ਕਿ ਪਰਗਟ ਸਿੰਘ ਵੱਲੋਂ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਜਾਣਿਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਫੇਫੜਿਆਂ 'ਚ ਹਲਕੀ ਸੋਜ ਦੇ ਕਾਰਨ ਬੀਤੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਹਨ। ਸ਼ਨੀਵਾਰ ਨੂੰ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆ ਗਿਆ ਸੀ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News